- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
650ਵੇਂ ਪ੍ਰਕਾਸ਼ ਪੁਰਬ ਮੌਕੇ ਫਿਲੌਰ ’ਚ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ’ਤੇ ਯੂਨੀਵਰਸਿਟੀ ਤੇ ਕਾਲਜ ਬਣਾਉਣ ਦੀ ਮੰਗ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਕੀਰਤਨ ਸਮਾਗਮਾਂ, ਡਰੋਨ ਸ਼ੋਅ ਤੇ ਲਾਈਟਿੰਗ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਆਵਾਜ਼-ਏ-ਪੰਜਾਬ ਫਰੰਟ ਦੋਆਬਾ ਦੇ ਜਨਰਲ ਸਕੱਤਰ ਪਲਵਿੰਦਰ ਸਿੰਘ ਦੋਸਾਂਝ ਨੇ ਹਲਕਾ ਫਿਲੌਰ ’ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ’ਤੇ ਯੂਨੀਵਰਸਿਟੀ ਤੇ ਕਾਲਜ ਸਥਾਪਤ ਕਰਨ ਦੀ ਮੰਗ ਕੀਤੀ ਹੈ। ਦੋਸਾਂਝ ਨੇ ਕਿਹਾ ਕਿ 650ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰ ਬਣਾਉਣ ਲਈ ਪੰਜਾਬ ਸਰਕਾਰ ਨੂੰ ਫਿਲੌਰ ’ਚ ਗੁਰੂ ਸਾਹਿਬ ਦੇ ਨਾਮ ’ਤੇ ਉੱਚ ਸਿੱਖਿਆ ਸੰਸਥਾਵਾਂ ਦੀ ਸਥਾਪਨਾ ਕਰਨੀ ਚਾਹੀਦੀ ਹੈ। ਉਨ੍ਹਾਂ ਫਿਲੌਰ ਦੇ ਬੱਸ ਅੱਡੇ ਦੇ ਨਵੀਨੀਕਰਨ ਤੇ ਸੁੰਦਰੀਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਸ ਦਾ ਨਾਮ ਵੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ’ਤੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕਾ ਫਿਲੌਰ ਦੇ ਦਾਣਾ ਮੰਡੀ ਸੈਫਾਬਾਦ ਵਿਖੇ ਪਹੁੰਚਣ ਮੌਕੇ ਸੰਗਤਾਂ ਤੇ ਇਲਾਕਾ ਵਾਸੀਆਂ ਵੱਲੋਂ ਇਹ ਮੰਗ ਮੁੱਖ ਮੰਤਰੀ ਦੇ ਸਾਹਮਣੇ ਰੱਖੀ ਜਾਵੇਗੀ।