ਜੇਐੱਨਐੱਨ, ਜਲੰਧਰ : ਡੈਮੋਕ੍ਰੇਟਿਕ ਟੀਚਰਜ਼ ਫ੍ਰੰਟ ਪੰਜਾਬ ਨੇ ਬੱਸ ਅੱਡੇ ਦੇ ਬਾਹਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਸਾਂਝਾ ਅਧਿਆਪਕ ਮੋਰਚੇ ਦੀ ਅਗਵਾਈ ਵਿਚ 8 ਦਸੰਬਰ ਨੂੰ ਕੀਤੀ ਜਾਣ ਵਾਲੀ ਜਲੰਧਰ ’ਚ ਰੈਲੀ ਵਿਚ ਸ਼ਾਮਲ ਹੋਣ ਦਾ ਵੀ ਐਲਾਨ ਕੀਤਾ ਗਿਆ।

ਅਧਿਆਪਕਾਂ ਵੱਲੋਂ ਬੱਸ ਅੱਡੇ ਅੰਦਰ ਪਾਣੀ ਦੀ ਟੈਂਕੀ ਹੇਠਾਂ ਚੱਲ ਰਹੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੇ ਪ੍ਰਦਰਸ਼ਨ ’ਚ ਵੀ ਸ਼ਾਮਲ ਹੋ ਕੇ ਸਰਕਾਰ ਪ੍ਰਤੀ ਰੋਸ ਜ਼ਾਹਰ ਕੀਤਾ ਗਿਆ। ਅਧਿਆਪਕਾਂ ਨੇ ਵੱਖ-ਵੱਖ ਅਧਿਆਪਕਾਂ ਦੀ ਭਰਤੀ ਪੂਰੀ ਕਰਨ, ਸਾਰੇ ਕੱਚੇ ਅਧਿਆਪਕਾਂ ਅਤੇ ਨਾਨ ਟੀਚਿੰਗ ਸਟਾਫ ਨੂੰ ਬਿਨਾਂ ਕਿਸੇ ਸ਼ਰਤ ਪੱਕਾ ਕੀਤਾ ਜਾਵੇ। ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ’ਚ ਮਰਜ ਕੀਤਾ ਜਾਵੇ।

ਇਸ ਮੌਕੇ ਉਪ ਪ੍ਰਧਾਨ ਜਗਪਾਲ ਬੰਗੀ, ਰਘਵੀਰ, ਜਸਵਿੰਦਰ ਔਜਲਾ, ਸੰਯੁਕਤ ਸਕੱਤਰ ਹਰਜਿੰਦਰ ਸਿੰਘ ਵਡਾਲਾ, ਦਲਜੀਤ, ਕੁਲਵਿੰਦਰ ਸਿੰਘ, ਪ੍ਰੈੱਸ ਸਕੱਤਰ ਪਵਨ ਕੁਮਾਰ, ਤਜਿੰਦਰ ਸਿੰਘ, ਸੁਖਦੇਵ, ਮਹਿੰਦਰ, ਲਖਵਿੰਦਰ ਸਿੰਘ, ਪਰਮਿੰਦਰ ਸਿੰਘ, ਕੇਵਲ ਕੁਮਾਰ, ਗਿਆਨ ਚੰਦ, ਸੁਰਿੰਦਰ ਬਿੱਲਾ, ਬੇਅੰਤ ਸਿੰਘ, ਜਰਮਨਜੀਤ ਸਿੰਘ, ਜਗਦੀਸ਼ ਲਾਲ, ਹੰਸ ਰਾਜ, ਜਸਵੀਰ ਸਿੰਘ, ਰਵਿੰਦਰ ਸਿੰਘ, ਚਮਕੌਰ ਸਿੰਘ, ਹਰਵਿੰਦਰ ਸਿੰਘ, ਨਿਰਮਲ ਸਿੰਘ, ਸੁਨੀਲ ਕੁਮਾਰ ਰਤਨਜੀਤ, ਹਰਜਿੰਦਰ ਸਿੰਘ, ਰਾਹੁਲ ਕੁਮਾਰ, ਸਤਨਾਮ ਸਿੰਘ, ਹਰਪਿੰਦਰ ਸਿੰਘ ਆਦਿ ਹਾਜ਼ਰ ਸਨ।

Posted By: Jagjit Singh