ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 109 ਹੋਈ
ਜਾਸ, ਜਲੰਧਰ : ਮੌਸਮ
Publish Date: Thu, 20 Nov 2025 12:29 AM (IST)
Updated Date: Thu, 20 Nov 2025 12:31 AM (IST)
ਜਾਸ, ਜਲੰਧਰ : ਮੌਸਮ ਦੇ ਬਦਲਣ ਨਾਲ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧਣ ਲੱਗੀ ਹੈ। ਸਿਹਤ ਵਿਭਾਗ ਹਰੇਕ ਸ਼ੁੱਕਰਵਾਰ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਚਲਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਹਰ ਰੋਜ਼ ਡੇਂਗੂ ਦੇ ਟੈਸਟ ਵੀ ਕੀਤੇ ਜਾ ਰਹੇ ਹਨ। ਹੁਣ ਤੱਕ 109 ਮਰੀਜ਼ ਡੇਂਗੂ ਦੀ ਲਪੇਟ ’ਚ ਆ ਚੁੱਕੇ ਹਨ। ਪਹਿਲੀ ਨਵੰਬਰ ਨੂੰ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 88 ਸੀ। ਪਿਛਲੇ 18 ਦਿਨਾਂ ’ਚ 21 ਨਵੇਂ ਡੇਂਗੂ ਦੇ ਮਰੀਜ਼ ਵਧੇ ਹਨ। ਹਰ ਰੋਜ਼ 40 ਤੋਂ 50 ਡੇਂਗੂ ਦੇ ਟੈਸਟ ਕੀਤੇ ਜਾ ਰਹੇ ਹਨ। ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਦੱਸਿਆ ਕਿ ਮੌਸਮ ਦੇ ਬਦਲਣ ਨਾਲ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧੀ ਹੈ। ਡੇਂਗੂ ਦੇ ਮਰੀਜ਼ਾਂ ਲਈ ਵਿਸ਼ੇਸ਼ ਵਾਰਡ ਵੀ ਤਿਆਰ ਕੀਤੇ ਗਏ ਹਨ। ਸਰਕਾਰ ਵੱਲੋਂ ਡੇਂਗੂ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ’ਚ ਉਹ ਖ਼ੁਦ ਹਿੱਸਾ ਲੈਂਦੇ ਹਨ ਤੇ ਲੋਕਾਂ ਨੂੰ ਡੇਂਗੂ ਤੋਂ ਚੌਕਸ ਰਹਿਣ ਦੀ ਅਪੀਲ ਕਰਦੇ ਹਨ। ਲੋਕਾਂ ਨੂੰ ਆਪਣੇ ਘਰਾਂ ਵਿਚ ਸਾਫ਼-ਸਫਾਈ ਰੱਖਣ ਦੀ ਵੀ ਅਪੀਲ ਕੀਤੀ ਗਈ ਹੈ। ਇਸ ਸਮੇਂ ਡੇਂਗੂ ਦੇ ਮਰੀਜ਼ਾਂ ਲਈ ਹਸਪਤਾਲ ਵਿਚ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਤੋਂ ਇਲਾਵਾ ਮੌਸਮ ਕਾਰਨ ਗਲੇ ਦੇ ਇਨਫੈਕਸ਼ਨ ਦੇ ਮਰੀਜ਼ਾਂ ਦੀ ਗਿਣਤੀ ਵੀ ਵਧੀ ਹੈ। ਮਰੀਜ਼ਾਂ ਦੀ ਗਿਣਤੀ 150 ਤੋਂ ਵੱਧ ਹੋ ਚੁੱਕੀ ਹੈ।