
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀ ਭਲਾਈ ’ਚ ਅਹਿਮ ਯੋਗਦਾਨ ਪਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਚਲਾਏ ਜਾ ਰਹੇ ਪਰਿਆਸ ਸਕੂਲ ਲਈ ਫੰਡ ਰੇਜਿੰਗ ਕਰਨ ਤੇ ਡੋਨਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੁਪਤਨੀ ਤੇ ਉਪ ਪ੍ਰਧਾਨ ਰੈੱਡ ਕਰਾਸ ਹੌਸਪੀਟਲ ਵੈਲਫੇਅਰ ਸੈਕਸਨ ਪਰਿਆਸ ਸਕੂਲ ਤਾਨੀਆ ਬੈਂਸ ਵੀ ਮੌਜੂਦ ਸਨ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀ ਸਹਾਇਤਾ ਵਿੱਚ ਦਾਨੀ ਸੱਜਣਾ ਵਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ, ਇਸ ਲਈ ਫੰਡ ਇਕੱਠਾ ਕਰਨਾ ਅਤੇ ਦਾਨੀਆਂ ਦਾ ਸਨਮਾਨ ਕਰਨਾ ਇੱਕ ਬਹੁਤ ਹੀ ਨੇਕ ਅਤੇ ਜ਼ਰੂਰੀ ਕਾਰਜ ਹੈ। ਕੋਈ ਵੀ ਦਾਨੀ ਸੱਜਣ ਵਿਸ਼ੇਸ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਲਈ ਅਜਿਹੀਆਂ ਰਜਿਸਟਰਡ ਸੰਸਥਾਵਾਂ ਲਈ ਦਾਨ ਦੇ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਦਾਨੀ ਸੱਜਣਾਂ ਨੂੰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਤਾਂ ਜੋ ਬੱਚਿਆਂ ਦੀ ਸਾਂਭ-ਸੰਭਾਲ ਸੁਚੱਜੇ ਢੰਗ ਨਾਲ ਕੀਤੀ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵਲੋਂ ਤਿਆਰ ਕੀਤੀਆਂ ਗਈਆਂ ਵਸਤਾਂ ਨੂੰ ਵੀ ਦੇਖਿਆ ਤੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ।
ਇਸ ਮੌਕੇ ਸਕੱਤਰ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸੁਰਜੀਤ ਲਾਲ, ਸਮਾਜ ਸੇਵਿਕਾ ਪਰਮਿੰਦਰ ਬੇਰੀ, ਰੰਜਨਾ ਬਾਂਸਲ, ਜੋਤੀ ਸੱਗੀ, ਤਰਸੇਮ ਕਪੂਰ, ਸ਼ੈਲੀ ਅਗਰਵਾਲ, ਵਸੂਧਾ ਠਾਕੁਰ,ਸ਼ੁਭ ਸੇਠੀ ਤੇ ਹੋਰ ਦਾਨੀ ਸੱਜਣ ਹਾਜਰ ਸਨ।