ਸਿਫਾਰਸ਼ਾਂ ਭੇਜਣ ਅੱਜ ਆਖ਼ਰੀ ਤਰੀਕ
ਡਿਪਟੀ ਕਮਿਸ਼ਨਰ ਵੱਲੋਂ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼
Publish Date: Mon, 19 Jan 2026 07:48 PM (IST)
Updated Date: Mon, 19 Jan 2026 07:51 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸਿਫਾਰਿਸ਼ਾਂ ਭੇਜਣ ਦੀ ਮਿਤੀ ’ਚ ਵਾਧਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਉਨ੍ਹਾਂ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪਣੇ ਅਧੀਨ ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਪਣੀਆਂ ਸੇਵਾਵਾਂ ਨਿਭਾਉਂਦਿਆਂ ਵਿਲੱਖਣ ਕਾਰਗੁਜ਼ਾਰੀ ਦਿਖਾਈ ਹੈ, ਉਨ੍ਹਾਂ ਸਬੰਧੀ ਸਿਫਾਰਿਸ਼ 20 ਜਨਵਰੀ ਨੂੰ 3 ਵਜੇ ਤੱਕ ਕਮਰਾ ਨੰਬਰ 14 (ਪੀਜੇਏ ਬ੍ਰਾਂਚ) ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭੇਜਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਨਿਰਧਾਰਿਤ ਮਿਤੀ ਤੇ ਸਮੇਂ ਤੋਂ ਬਾਅਦ ਪ੍ਰਾਪਤ ਹੋਈਆਂ ਦਰਖਾਸਤਾਂ ਨੂੰ ਵਿਚਾਰਿਆ ਨਹੀਂ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪਿਛਲੇ ਪੰਜ ਸਾਲਾਂ ’ਚ ਪ੍ਰਸੰਸ਼ਾ ਪੱਤਰ ਪ੍ਰਾਪਤ ਕੀਤੇ ਹਨ, ਉਨ੍ਹਾਂ ਦੇ ਨਾਮ ਦੁਬਾਰਾ ਨਾ ਭੇਜੇ ਜਾਣ।