- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹਰਮਨਜੋਤ ਸਿੰਘ ਵਾਸੀ ਪਿੰਡ ਮੰਗੀਆਂ ਦੇ ਕੋਲ ਨਾਜਾਇਜ਼ ਪਿਸਟਲ ਹੈ ਜਿਸ ’ਤੇ ਪੁਲਿਸ ਵਲੋਂ ਪਿੰਡ ਮੰਗੀਆਂ ਤੋਂ ਹਰਮਨਜੋਤ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਨਾਜਾਇਜ਼ ਪਿਸਟਲ 32 ਬੋਰ ਅਤੇ 5 ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਨਾਜਾਇਜ਼ ਪਿਸਟਲ ਅਤੇ 5 ਜਿੰਦਾ ਰੌਂਦ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀ.ਐੱਸ.ਪੀ ਡੇਰਾ ਬਾਬਾ ਨਾਨਕ ਜੋਗਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।