- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਕਰਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਆਪਣੀਆਂ ਫੇਰੀਆਂ ਦੌਰਾਨ ਸੰਗਤ ਨਾਲ ਰੂ-ਬ-ਰੂ ਹੁੰਦੇ ਹਨ ਅਤੇ ਆਪਸੀ ਪਿਆਰ, ਸਦਭਾਵਨਾ ਤੇ ਰੂਹਾਨੀਅਤ ਦਾ ਸੰਦੇਸ਼ ਦਿੰਦੇ ਹਨ। ਇਸ ਫੇਰੀ ਦੌਰਾਨ ਪਰਿਵਾਰਕ ਮੈਂਬਰਾਂ ਅਤੇ ਪਤਵੰਤੇ ਸੱਜਣਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ।

ਸੀਨੀਅਰ ਰਿਪੋਰਟਰ, ਜਲੰਧਰ : ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਸਵੇਰੇ ਕਰੀਬ 10:00 ਵਜੇ ਜਲੰਧਰ ਵਿਖੇ ਪਰਗਟ ਸਿੰਘ ਜੀ ਦੇ ਨਿਵਾਸ ਸਥਾਨ 'ਤੇ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ। ਇਸ ਫੇਰੀ ਨੂੰ ਲੈ ਕੇ ਸੰਗਤ ਅਤੇ ਸਥਾਨਕ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਬਾਬਾ ਜੀ ਦੇ ਸਵਾਗਤ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੁਰੱਖਿਆ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਪ੍ਰਸ਼ਾਸਨ ਅਤੇ ਸੇਵਾਦਾਰਾਂ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਆਮ ਜਨਤਾ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਕਰਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਆਪਣੀਆਂ ਫੇਰੀਆਂ ਦੌਰਾਨ ਸੰਗਤ ਨਾਲ ਰੂ-ਬ-ਰੂ ਹੁੰਦੇ ਹਨ ਅਤੇ ਆਪਸੀ ਪਿਆਰ, ਸਦਭਾਵਨਾ ਤੇ ਰੂਹਾਨੀਅਤ ਦਾ ਸੰਦੇਸ਼ ਦਿੰਦੇ ਹਨ। ਇਸ ਫੇਰੀ ਦੌਰਾਨ ਪਰਿਵਾਰਕ ਮੈਂਬਰਾਂ ਅਤੇ ਪਤਵੰਤੇ ਸੱਜਣਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ।
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ। ਸਰਦਾਰ ਪਰਗਟ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਬਾਬਾ ਜੀ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ।