- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ’ਚ ਲੋਕ ਮਿਲਣੀ

-ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ’ਚ ਲੋਕ ਮਿਲਣੀ
ਪੰਜਾਬੀ ਜਾਗਰਣ ਰਿਪੋਰਟਰ, ਜਲੰਧਰ : ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਇੱਥੇ ਬਾਰਾਂਦਰੀ ਸਥਿਤ ਆਪਣੀ ਸਰਕਾਰੀ ਰਿਹਾਇਸ਼ ’ਤੇ ਲੋਕ ਮਿਲਣੀ ਰਾਹੀਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਿਆ। ਅਜਿਹੀ ਸਿੱਧੀ ਗੱਲਬਾਤ ਨੂੰ ਪਾਰਦਰਸ਼ੀ ਤੇ ਜਵਾਬਦੇਹ ਸ਼ਾਸਨ ਦਾ ਧੁਰਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਬਿਜਲੀ ਤੇ ਵੱਡੇ ਪੱਧਰ ’ਤੇ ਰੁਜ਼ਗਾਰ ਤੋਂ ਲੈ ਕੇ ਸਿਹਤ ਸੰਭਾਲ ਤੇ ਸਿੱਖਿਆ ਸੁਧਾਰਾਂ ਤੱਕ ਨਿਰੰਤਰ ਲੋਕ-ਪੱਖੀ ਪਹਿਲਕਦਮੀਆਂ ਆਮ ਪਰਿਵਾਰਾਂ ’ਤੇ ਬੋਝ ਨੂੰ ਲਗਾਤਾਰ ਘਟਾ ਰਹੀਆਂ ਹਨ ਅਤੇ ਪੰਜਾਬ ਨੂੰ ਦੇਸ਼ ’ਚ ਮੋਹਰੀ ਸੂਬੇ ਵਜੋਂ ਆਪਣੀ ਸਥਿਤੀ ਮੁੜ ਪ੍ਰਾਪਤ ਕਰਨ ਦੇ ਰਾਹ ਉੱਪਰ ਮਜ਼ਬੂਤੀ ਨਾਲ ਅੱਗੇ ਵਧਾ ਰਹੀਆਂ ਹਨ।
ਲੋਕ ਮਿਲਣ ਦੌਰਾਨ ਪੁੱਜੇ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀਆਂ ਸ਼ਾਸਨ ਦਾ ਇਕ ਨਿਯਮਤ ਹਿੱਸਾ ਹੋਣਗੀਆਂ ਕਿਉਂਕਿ ਇਹ ਸਰਕਾਰ ਨੂੰ ਜ਼ਮੀਨੀ ਹਕੀਕਤਾਂ ਨੂੰ ਸਮਝਣ ਤੇ ਜਨਤਕ ਸ਼ਿਕਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ’ਚ ਮਦਦ ਕਰਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕ ਮਿਲਣੀਆਂ ਦਾ ਮੂਲ ਉਦੇਸ਼ ਪੂਰੀ ਪ੍ਰਕਿਰਿਆ ਨੂੰ ਸੁਚਾਰੂ ਬਣਾ ਕੇ ਲੋਕਾਂ ਨੂੰ ਦਰਪੇਸ਼ ਮੁੱਦਿਆਂ ਨੂੰ ਹੱਲ ਕਰਨਾ ਹੈ, ਜਿਸ ਨਾਲ ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਮਿਲੇਗਾ। ਸਾਡੀ ਸਰਕਾਰ ਹਰੇਕ ਨਾਗਰਿਕ ਨੂੰ ਪਾਰਦਰਸ਼ੀ, ਪ੍ਰਭਾਵਸ਼ਾਲੀ ਤੇ ਜਵਾਬਦੇਹ ਸ਼ਾਸਨ ਮੁਹੱਈਆ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।’ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਸਖ਼ਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਾਂ। ਉਹ ਦਿਨ ਦੂਰ ਨਹੀਂ, ਜਦੋਂ ਇਨ੍ਹਾਂ ਨਿਰੰਤਰ ਯਤਨਾਂ ਸਦਕਾ ਪੰਜਾਬ ਇਕ ਵਾਰ ਫਿਰ ਦੇਸ਼ ’ਚ ਮੋਹਰੀ ਸੂਬੇ ਵਜੋਂ ਉਭਰੇਗਾ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ‘ਰੰਗਲਾ ਪੰਜਾਬ’ ਬਣਾਉਣ ਲਈ ਵਿਆਪਕ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ ਤੇ ਸੰਪੂਰਨ ਵਿਕਾਸ ਲਈ ਰਣਨੀਤੀ ਤਿਆਰ ਕਰਨਾ ਹੈ। ਲੋਕ ਮਿਲਣੀਆਂ ਨਾ ਸਿਰਫ਼ ਜਨਤਕ ਮੁੱਦਿਆਂ ਦੇ ਜਲਦੀ ਹੱਲ ਨੂੰ ਯਕੀਨੀ ਬਣਾਉਂਦੀਆਂ ਹਨ, ਸਗੋਂ ਸਰਕਾਰੀ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ’ਚ ਵੀ ਮਦਦਗਾਰ ਹਨ। ਇਸ ਨੂੰ ਮੌਜੂਦਾ ਜ਼ਰੂਰਤਾਂ ਦੇ ਅਨੁਕੂਲ ਇਕ ਲੋਕ-ਪੱਖੀ ਪਹਿਲਕਦਮੀ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀ ਨਾਗਰਿਕਾਂ ਨੂੰ ਉਨ੍ਹਾਂ ਦੇ ਰੋਜ਼ਾਨਾ ਦੇ ਕੰਮ ਨੂੰ ਆਸਾਨੀ ਨਾਲ ਕਰਨ ’ਚ ਸਹਾਇਤਾ ਕਰਦੀ ਹੈ ਤੇ ਚੰਗੇ ਸ਼ਾਸਨ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ’ਚ ਮਦਦਗਾਰ ਹੈ ਤੇ ਪ੍ਰਸ਼ਾਸਨ ਨੂੰ ਜ਼ਮੀਨੀ ਹਕੀਕਤਾਂ ਦੀ ਸਪੱਸ਼ਟ ਸਮਝ ਪ੍ਰਦਾਨ ਕਰਦੀ ਹੈ। ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਲੋਕਾਂ ਦੇ ਦਰਵਾਜ਼ਿਆਂ ’ਤੇ ਪਹੁੰਚੇ। ਅਸੀਂ ਵਿਕਾਸ ਨੂੰ ਤੇਜ਼ ਕਰਨ ਤੇ ਖ਼ੁਸ਼ਹਾਲੀ ਵਧਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਾਂ।
ਮੁੱਖ ਲੋਕ-ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 90 ਪ੍ਰਤੀਸ਼ਤ ਘਰਾਂ ਨੂੰ ਬਿਜਲੀ ਮੁਫ਼ਤ ਮਿਲ ਰਹੀ ਹੈ, ਜਿਸ ਨਾਲ ਪਰਿਵਾਰਾਂ ’ਤੇ ਵਿੱਤੀ ਦਬਾਅ ਕਾਫ਼ੀ ਹੱਦ ਤੱਕ ਘੱਟ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਜਲਦੀ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ 10 ਲੱਖ ਪਏ ਤੱਕ ਦਾ ਨਕਦ ਰਹਿਤ ਇਲਾਜ ਸੰਭਵ ਹੋ ਸਕੇਗਾ। ਸਿੱਖਿਆ ਖੇਤਰ ’ਚ ਵੀ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ, ਜਿਨ੍ਹਾਂ ਨੇ ਰਾਸ਼ਟਰੀ ਪੱਧਰ ’ਤੇ ਸ਼ਲਾਘਾ ਖੱਟੀ ਹੈ। ਉਨ੍ਹਾਂ ਅੱਗੇ ਕਿਹਾ ਕਿ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜੋ ਗ਼ਰੀਬ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।