ਸੰਵਾਦ ਸਹਿਯੋਗੀ, ਜਲੰਧਰ : ਥਾਣਾ ਸਿਟੀ ਨਕੋਦਰ ਦੀ ਪੁਲਿਸ ਨੇ ਵਿਸ਼ੇਸ਼ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ 96 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਇਕ ਮੋਟਰਸਾਈਕਲ ਸਵਾਰ ਨੂੰ ਆਉਂਦੇ ਦੇਖਿਆ ਤਾਂ ਪੁਲਿਸ ਨੂੰ ਦੇਖ ਕੇ ਵਾਪਸ ਮੁੜਨ ਲੱਗਾ। ਪੁਲਿਸ ਨੇ ਕਾਬੂ ਕਰ ਕੇ ਹੱਥ 'ਚ ਫੜੇ ਲਿਫਾਫੇ ਦੀ ਤਲਾਸ਼ੀ ਤਾਂ 96 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਧਰਮਵੀਰ ਉਰਫ ਧਰਮ ਪੁੱਤਰ ਤੇਜਾ ਸਿੰਘ ਨਿਵਾਸੀ ਮਹੇੜੂ, ਥਾਣਾ ਮਹਿਤਪੁਰ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ।