386ਵੇਂ ਮਹੀਨਾਵਾਰੀ ਗੁਰਮਤਿ ਸਮਾਗਮ ਦਾ ਸੰਗਤਾਂ ਨੇ ਲਿਆ ਲਾਹਾ
386ਵੇਂ ਮਹੀਨਾਵਾਰੀ ਗੁਰਮਤਿ ਸਮਾਗਮ ਦਾ ਸੰਗਤਾਂ ਨੇ ਲਿਆ ਲਾਹਾ
Publish Date: Sun, 29 Mar 2026 06:20 PM (IST)
Updated Date: Sun, 29 Mar 2026 06:20 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ ਵਿਖੇ 386ਵਾਂ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ’ਚ ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਪਵਨੀਤ ਸਿੰਘ, ਭਾਈ ਅਜਮੇਰ ਸਿੰਘ ਤੇ ਭਾਈ ਗੁਰਪਾਲ ਸਿੰਘ ਦੇ ਜਥਿਆਂ ਨੇ ਕੀਰਤਨ ਤੇ ਕਥਾ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ’ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਹੀਰਾ ਭਾਟੀਆ, ਪ੍ਰਧਾਨ ਅੰਮ੍ਰਿਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਬੂਟਾ ਸਿੰਘ ਭਾਟੀਆ, ਮਨਮਹਿੰਦਰ ਸਿੰਘ ਸੰਦਲ, ਸਰਦਾਰਾ ਸਿੰਘ ਮੱਕੜ, ਜੋਗਿੰਦਰ ਸਿੰਘ, ਦਵਿੰਦਰ ਸਿੰਘ ਮਠਾਰੂ, ਮਲਕੀਤ ਸਿੰਘ, ਸੁਰਿੰਦਰ ਕੌਰ, ਪਰਮਿੰਦਰ ਕੌਰ ਬੀਬੀ ਹਰਜਿੰਦਰ ਕੌਰ ਆਦਿ ਸੰਗਤਾਂ ਨੇ ਹਾਜ਼ਰੀ ਭਰੀ।