ਜਲੰਧਰ ਦੀਆਂ ਸੰਗਤਾਂ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨਤਮਸਤਕ
350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਗਤਾਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਈਆਂ ਨਤਮਸਤਕ
Publish Date: Wed, 19 Nov 2025 07:14 PM (IST)
Updated Date: Wed, 19 Nov 2025 07:16 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੀ 350 ਸਾਲਾਂ ਮਹਾਨ ਸ਼ਹਾਦਤ ਨੂੰ ਸਿਜਦਾ ਕਰਦੇ ਹੋਏ ਪ੍ਰਬੰਧਕ ਕਮੇਟੀ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵੱਲੋਂ ਸੰਗਤਾਂ ਲਈ ਮੁਫ਼ਤ ਬੱਸ ਯਾਤਰਾ ਦਾ ਪ੍ਰਬੰਧ ਕੀਤਾ ਗਿਆ। ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਪ੍ਰਧਾਨ ਮੋਹਨ ਸਿੰਘ ਢੀਂਡਸਾ ਦੀ ਸੁਚੱਜੀ ਦੇਖ ਰੇਖ ਹੇਠ 350 ਸੰਗਤਾਂ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨ ਕਰਵਾਉਣ ਲਈ 6 ਬੱਸਾਂ ਦਾ ਪ੍ਰਬੰਧ ਕੀਤਾ ਗਿਆ ਤੇ ਸੰਗਤਾਂ ਨੇ ਗੁਰੂ ਜੱਸ ਗਾਇਨ ਕਰਦਿਆਂ ਯਾਤਰਾ ਦਾ ਆਤਮਿਕ ਆਨੰਦ ਮਾਣਿਆ। ਸੰਗਤਾਂ ਨਾਲ ਭਰੀਆਂ ਬੱਸਾਂ ਦਾ ਕਾਫਲਾ ਜੈਕਾਰਿਆਂ ਦੀ ਗੂੰਜ ਨਾਲ ਚੱਲਿਆਂ ਤੇ ਗੁਰਧਾਮਾਂ ਦੇ ਦਰਸ਼ਨ ਕਰਕੇ ਦੇਰ ਰਾਤ ਗੁਰਦੁਆਰਾ ਦੀਵਾਨ ਅਸਥਾਨ ਵਾਪਸ ਪਹੁੰਚਿਆ। ਇਸ ਮੌਕੇ ਪ੍ਰਮਿੰਦਰ ਸਿੰਘ ਦਸਮੇਸ਼ ਨਗਰ, ਤੇਜਬੀਰ ਸਿੰਘ ਬਾਂਸਲ, ਗੁਰਜੀਤ ਸਿੰਘ ਟੱਕਰ, ਬਾਵਾ ਗਾਬਾ, ਪਰਮਜੀਤ ਸਿੰਘ ਬਬਲਾ, ਮਹਿੰਦਰ ਸਿੰਘ, ਜੋਗਿੰਦਰ ਸਿੰਘ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ ਸੋਨੂੰ, ਹਰਮਨਜੋਤ ਸਿੰਘ, ਜਸਦੀਪ ਸਿੰਘ, ਅਨਮੋਲ ਸਿੰਘ, ਭਵਜੋਤ ਸਿੰਘ, ਹਰਮਨ ਮੱਕੜ, ਜਸਬੀਰ ਸਿੰਘ, ਦੀਮੰਤ ਸਿੰਘ, ਹਰਪ੍ਰੀਤ ਸਿੰਘ,,ਅਮਰਜੀਤ ਸਿੰਘ, ਬੀਬੀ ਤੇਜਿੰਦਰ ਕੌਰ, ਬੀਬੀ ਜਸਬੀਰ ਕੌਰ, ਬੀਬੀ ਪ੍ਰਮਿੰਦਰ ਕੌਰ, ਕੰਵਲਜੀਤ ਕੌਰ, ਬਲਵਿੰਦਰ ਕੌਰ, ਇਸਤਰੀ ਸਤਿਸੰਗ ਸਭਾ, ਗੁਰੂ ਰਾਮਦਾਸ ਪਬਲਿਕ ਸਕੂਲ ਤੇ ਗੁਰਦਵਾਰਾ ਦੀਵਾਨ ਅਸਥਾਨ ਨੌਜਵਾਨ ਸਭਾ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।