ਗੁਰਦੁਆਰਾ ਡੇਰਾ ਸੰਤਗੜ੍ਹ ’ਚ ਆਗਮਨ ਪੁਰਬ ਸਮਾਗਮ ਅੱਜ ਤੇ ਭਲਕੇ
ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ
Publish Date: Fri, 02 Jan 2026 06:58 PM (IST)
Updated Date: Fri, 02 Jan 2026 06:59 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਤੇ ਪੂਰਨਮਾਸ਼ੀ ਦੇ ਸਬੰਧ ਵਿੱਚ ਤਿੰਨ ਜਨਵਰੀ ਸ਼ਨਿਚਰਵਾਰ ਸਵੇਰੇ 10 ਤੋਂ 2 ਵਜੇ ਤਕ ਗੁਰਮਤਿ ਸਮਾਗਮ ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ ਸਿੰਘਪੁਰਾ ਭੁਲੱਥ ਰੋਡ, ਕਰਤਾਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸੰਤ ਬਾਬਾ ਜਵਾਲਾ ਸਿੰਘ ਜੀ ਗੁਰਮਤਿ ਸੰਗੀਤ ਅਕੈਡਮੀ ਸੰਤਗੜ੍ਹ, ਜਲੰਧਰ, ਭਾਈ ਦਲੀਪ ਸਿੰਘ ਫੱਕਰ ਪਟਿਆਲਾ, ਭਾਈ ਅੰਮ੍ਰਿਤਪਾਲ ਸਿੰਘ ਹਜ਼ੂਰੀ ਰਾਗੀ ਸੰਤਗੜ, ਭਾਈ ਲਵਪ੍ਰੀਤ ਸਿੰਘ ਖਾਲਸਾ ਕਥਾਵਾਚਕ ਸੰਤਗੜ, ਜਲੰਧਰ ਗੁਰਬਾਣੀ ਕੀਰਤਨ ਅਤੇ ਕਥਾ ਦੀ ਹਾਜ਼ਰੀ ਭਰਨਗੇ।
ਕਪੂਰਥਲਾ ਰੋਡ ਜਲੰਧਰ ’ਚ ਸਮਾਗਮ ਭਲਕੇ : ਇਸੇ ਤਰ੍ਹਾਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਕਪੂਰਥਲਾ ਰੋਡ ਜਲੰਧਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ 4 ਜਨਵਰੀ ਐਤਵਾਰ ਨੂੰ ਗੁਰਦੁਆਰਾ ਡੇਰਾ ਸੰਤਗੜ੍ਹ, ਕਪੂਰਥਲਾ ਰੋਡ ਸਾਹਮਣੇ ਸਪੋਰਟਸ ਕਾਲਜ ਜਲੰਧਰ ਵਿਖੇ ਮਨਾਇਆ ਜਾਵੇਗਾ। ਇਸ ਮੌਕੇ ਪ੍ਰੋਫੈਸਰ ਜਗਰੂਪ ਸਿੰਘ ਰੂਪ ਖਾਲਸਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਰਵਿੰਦਰ ਸਿੰਘ ਬੰਬੇ ਵਾਲੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਜਥਿਆਂ ਵੱਲੋਂ ਕੀਰਤਨ ਦੀ ਹਾਜ਼ਰੀ ਭਰੀ ਜਾਵੇਗੀ। ਭਾਈ ਜਸਪਾਲ ਸਿੰਘ ਕਥਾ ਦੁਆਰਾ ਸੰਗਤਾਂ ਨਾਲ ਸਾਂਝ ਪਾਉਣਗੇ। ਉਪਰੋਕਤ ਜਾਣਕਾਰੀ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਵੱਲੋਂ ਦਿੱਤੀ ਗਈ।