ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਬੱਗਾ ਤੋਂ ਸਜਾਇਆ ਨਗਰ ਕੀਰਤਨ
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ
Publish Date: Fri, 02 Jan 2026 08:14 PM (IST)
Updated Date: Fri, 02 Jan 2026 08:17 PM (IST)

ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਬੱਗਾ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਨਗਰ ਕੀਰਤਨ ਸ਼ੁਰੂ ਹੋਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਵੇਲੇ ਸੂਰਮਾ ਸਿੰਘ ਭਾਈ ਸ਼ਮਸ਼ੇਰ ਸਿੰਘ ਤੇ ਭਾਈ ਬਹਾਦਰ ਸਿੰਘ ਦੇ ਰਾਗੀ ਜਥੇ ਵੱਲੋਂ ਆਸਾ ਦੀ ਵਾਰ ਦਾ ਕੀਰਤਨ ਕੀਤਾ ਗਿਆ। ਇਸ ਉਪਰੰਤ ਨਗਰ ਕੀਰਤਨ ਦੌਰਾਨ ਵੀ ਉਨ੍ਹਾਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ ਗਿਆ। ਇਹ ਨਗਰ ਕੀਰਤਨ ਪਿੰਡ ਬੱਗਾ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਫਾਜ਼ਲਵਾਲ, ਸਾਂਦ, ਭੱਦਮਾਂ, ਦਾਨੇਵਾਲ, ਗਿਹਲਣ ਅਤੇ ਰੌਂਤਾ ਤੋਂ ਹੁੰਦਾ ਹੋਇਆ ਪਿੰਡ ਬੱਗਾ ਵਿਖੇ ਸੰਪੰਨ ਹੋਇਆ। ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਮੇਜਰ ਸਿੰਘ, ਜਸਵੰਤ ਸਿੰਘ ਗਿੱਲ ਸਰਪੰਚ, ਹਰਜੀਤ ਸਿੰਘ ਸੈਕਟਰੀ, ਅਮਰੀਕ ਸਿੰਘ ਮੱਟੂ, ਡਾ. ਨਗਿੰਦਰ ਸਿੰਘ ਬਾਂਸਲ, ਤਜਿੰਦਰ ਸਿੰਘ ਪੰਨੂ, ਬਲਦੇਵ ਸਿੰਘ ਪੰਨੂੰ, ਗੁਰਪ੍ਰੀਤ ਸਿੰਘ ਹੁੰਝਣ, ਅਵਤਾਰ ਸਿੰਘ ਬਾਂਸਲ, ਸੁਰਜੀਤ ਸਿੰਘ ਗਿੱਲ, ਰੌਸ਼ਨ ਸਿੰਘ ਮੱਟੂ, ਜਗਦੀਸ਼ ਸਿੰਘ ਪੰਚ, ਸੁਖਦੀਪ ਸਿੰਘ ਮੱਟੂ, ਤਰਲੋਕ ਸਿੰਘ ਪੰਚ, ਬਲਵਿੰਦਰ ਸਿੰਘ ਥਿੰਦ, ਕੁਲਵੰਤ ਸਿੰਘ ਨਾਗੀ, ਸਤਿਵੀਰ ਸਿੰਘ ਸਿੰਧੜ, ਹਰਭਜਨ ਸਿੰਘ, ਸੋਨੂੰ ਚੱਠਾ, ਅਨੂਪ ਸਿੰਘ ਪੰਨੂ, ਨਵਤੇਜ ਸਿੰਘ ਮੱਟੂ, ਸੁਰਜੀਤ ਸਿੰਘ, ਇਕਬਾਲ ਸਿੰਘ ਏਐੱਸਆਈ, ਐਟਲਾ ਨਾਗੀ, ਬਲਜਿੰਦਰ ਸਿੰਘ, ਮੋਹਣ ਸਿੰਘ ਹੁੰਝਣ, ਸੁਖਰਾਜ ਸਿੰਘ ਕੈਨੇਡਾ ਅਤੇ ਪਿੰਡ ਦੀਆਂ ਸਮੂਹ ਸੰਗਤਾਂ ਹਾਜ਼ਰ ਸਨ।