ਆਗਮਨ ਪੁਰਬ ਸਬੰਧੀ ਵਿਸ਼ੇਸ਼ ਮੀਟਿੰਗ ਹੋਈ
ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ
Publish Date: Fri, 02 Jan 2026 09:43 PM (IST)
Updated Date: Fri, 02 Jan 2026 09:44 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਅਹਿਮ ਮੀਟਿੰਗ ਹੋਈ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਆਗਮਨ ਪੁਰਬ ਮਨਾਉਣ ਸਬੰਧੀ ਅਹਿਮ ਵਿਚਾਰਾਂ ਹੋਈਆਂ। ਇਸ ਮੌਕੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਦੱਸਿਆ ਕਿ 5 ਜਨਵਰੀ ਸੋਮਵਾਰ ਨੂੰ ਦੋਵੇਂ ਵੇਲੇ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਪੰਥ ਦੇ ਵਿਦਵਾਨ ਕਥਾਵਾਚਕ ਅਤੇ ਰਾਗੀ ਜੱਥੇ ਕੀਰਤਨ ਦੀ ਅੰਮ੍ਰਿਤ ਵਰਖਾ ਅਤੇ ਗੁਰੂ ਜੱਸ ਗਾਇਨ ਕਰਦੇ ਹੋਏ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਗੁਰੂ ਕੇ ਅਤੁੱਟ ਲੰਗਰ ਵਰਤਣਗੇ। ਮੀਟਿੰਗ ਵਿੱਚ ਪ੍ਰਧਾਨ ਗੁਰਕ੍ਰਿਪਾਲ ਸਿੰਘ, ਬੇਅੰਤ ਸਿੰਘ ਸਰਹੱਦੀ, ਜੋਗਿੰਦਰ ਸਿੰਘ ਬਵੇਜਾ, ਬਲਵਿੰਦਰ ਸਿੰਘ ਹੇਅਰ, ਗੁਰਮੀਤ ਸਿੰਘ ਚਰਨਜੀਤ ਸਿੰਘ ਲੁਬਾਣਾ, ਬਿਸ਼ਨ ਸਿੰਘ ਆਦਿ ਹਾਜ਼ਰ ਸਨ।