- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਹਨਾਂ ਵੱਲੋਂ ਬੰਬ ਰੋਧਕ ਟੀਮਾਂ ਅਤੇ ਸੁਰੱਖਿਆ ਬਲਾਂ ਦੀ ਤੈਨਾਤੀ ਨੂੰ ਲੈ ਕੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਦੇ ਜਲੰਧਰ ਦੌਰੇ ਨੂੰ ਲੈ ਕੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਸਖਤ ਕੀਤੇ ਗਏ ਹਨ ਅਤੇ ਪੁਲਿਸ ਹਾਈ ਅਲਰਟ 'ਤੇ ਹੈ।

ਸ਼ੈਲੀ, ਜਲੰਧਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਜਲੰਧਰ ਦੌਰੇ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਸਖਤ ਕੀਤੇ ਗਏ ਹਨ। ਇਸੇ ਦੌਰਾਨ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ। ਇਸ ਮੌਕੇ ਉਹਨਾਂ ਦੇ ਨਾਲ ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਅਤੇ ਵੱਖ-ਵੱਖ ਜਾਂਚ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਰਹੇ। ਇਸ ਦੌਰਾਨ ਉਨ੍ਹਾਂ ਨੇ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਪਾਰਕਿੰਗ ਥਾਵਾਂ ਅਤੇ ਹੋਰ ਥਾਵਾਂ 'ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡੀਜੀਪੀ ਗੌਰਵ ਯਾਦਵ ਵੱਲੋਂ ਰੇਲਵੇ ਸਟੇਸ਼ਨ ਵਿੱਚ ਲਗਾਏ ਸੀਸੀਟੀਵੀ ਕੈਮਰੇ ਅਤੇ ਵੱਖ ਵੱਖ ਸੁਰੱਖਿਆ ਪ੍ਰਬੰਧਾਂ ਦੀ ਵੀ ਜਾਂਚ ਕੀਤੀ ਗਈ। ਉਹਨਾਂ ਵੱਲੋਂ ਬੰਬ ਰੋਧਕ ਟੀਮਾਂ ਅਤੇ ਸੁਰੱਖਿਆ ਬਲਾਂ ਦੀ ਤੈਨਾਤੀ ਨੂੰ ਲੈ ਕੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਦੇ ਜਲੰਧਰ ਦੌਰੇ ਨੂੰ ਲੈ ਕੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਸਖਤ ਕੀਤੇ ਗਏ ਹਨ ਅਤੇ ਪੁਲਿਸ ਹਾਈ ਅਲਰਟ 'ਤੇ ਹੈ।