ਪਿ੍ਰਤਪਾਲ ਸਿੰਘ, ਸ਼ਾਹਕੋਟ/ਮਲਸੀਆਂ : ਸੰਯੁਕਤ ਕਿਸਾਨ ਮੋਰਚੇ ਵੱਲੋਂ ਰੇਲਾਂ ਰੋਕਣ ਦੇ ਦਿੱਤੇ ਸੱਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਰਾਈਵਾਲ ਤੇ ਜ਼ਿਲ੍ਹਾ ਪ੍ਰਰੈੱਸ ਸਕੱਤਰ ਹਰਪ੍ਰਰੀਤ ਸਿੰਘ ਕੋਟਲੀ ਗਾਜਰਾਂ ਦੀ ਅਗਵਾਈ ਵਿਚ ਸ਼ਾਹਕੋਟ-ਮਲਸੀਆਂ ਰੇਲਵੇ ਲਾਈਨ 'ਤੇ ਧਰਨਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਭਾਜਪਾ ਆਗੂਆਂ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਗੱਡੀ ਚਾੜ੍ਹ ਕੇ ਚਾਰ ਕਿਸਾਨਾਂ ਨੂੰ ਦਰੜ ਦਿੱਤਾ ਗਿਆ, ਜੋ ਕਿ ਬਹੁਤ ਨਿੰਦਣਯੋਗ ਹੈ। ਮੁਲਜ਼ਮਾਂ ਨੂੰ ਸਖਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਇਸ ਮੌਕੇ ਵੱਡੀ ਗਿਣਤੀ 'ਚ ਸ਼ਾਹਕੋਟ ਤੇ ਲੋਹੀਆਂ ਇਲਾਕੇ ਦੇ ਕਿਸਾਨ-ਮਜ਼ਦੂਰ ਹਾਜ਼ਰ ਸਨ।