- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਰੈਂਡਜ਼ ਕਾਲੋਨੀ ਤੇ ਹਰਗੋਬਿੰਦ ਨਗਰ ‘ਚ ਧੀਰ ਨੇ ਸੁਣੀਆਂ ਮੁਸ਼ਕਲਾਂ

-ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਕੀਤਾ ਹੱਲ
-ਬੁਨਿਆਦੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਹੋਈ ਵਿਚਾਰ-ਚਰਚਾ
ਲਖਬੀਰ, ਪੰਜਾਬੀ ਜਾਗਰਣ, ਜਲੰਧਰ
ਜਲੰਧਰ ਉੱਤਰੀ ਹਲਕੇ ਦੇ ਇੰਚਾਰਜ ਅਤੇ ਮੇਅਰ ਵਿਨੀਤ ਧੀਰ ਵੱਲੋਂ ਫਰੈਂਡਜ਼ ਕਾਲੋਨੀ ਅਤੇ ਵਾਰਡ ਨੰਬਰ 2 ਦੇ ਹਰਗੋਬਿੰਦ ਨਗਰ ਵਿਖੇ ਲੋਕ ਮਿਲਣੀਆਂ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਅ ਸੁਣੇ ਗਏ। ਇਸ ਦੌਰਾਨ ਲੋਕਾਂ ਨੇ ਆਪਣੇ ਇਲਾਕਿਆਂ ਵਿੱਚ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਨਾਲ ਜੁੜੇ ਮੁੱਦੇ ਉਠਾਏ। ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ, ਜਦਕਿ ਹੋਰ ਮਸਲਿਆਂ ਦੇ ਢੁੱਕਵੇਂ ਹੱਲ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਫਰੈਂਡਜ਼ ਕਾਲੋਨੀ ਵਿਖੇ ਹੋਈ ਲੋਕ ਮਿਲਣੀ ਦੌਰਾਨ ਫਰੈਂਡਜ਼ ਕਾਲੋਨੀ ਰੈਜ਼ੀਡੈਂਟਸ ਵੈਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਨੇ ਇਲਾਕੇ ਦੀਆਂ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਸਬੰਧੀ ਮੁੱਦੇ ਮੇਅਰ ਦੇ ਧਿਆਨ ਵਿੱਚ ਲਿਆਂਦੇ। ਇਸ ਤੋਂ ਬਾਅਦ ਹਰਗੋਬਿੰਦ ਨਗਰ ਵਿਖੇ ਵੀ ਮੇਅਰ ਨੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਹੱਲ ਲਈ ਵਿਚਾਰ-ਚਰਚਾ ਕੀਤੀ।
--------------------------
ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੁੱਖ ਮਕਸਦ: ਧੀਰ
ਮੇਅਰ ਵਿਨੀਤ ਧੀਰ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਵਿਚਕਾਰ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਹੱਲ ਲਈ ਲੋੜੀਂਦੇ ਯਤਨ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਦੀ ਭਾਗੀਦਾਰੀ ਅਤੇ ਉਨ੍ਹਾਂ ਵੱਲੋਂ ਦਿੱਤੇ ਜਾਂਦੇ ਸੁਝਾਅ ਯੋਜਨਾਬੱਧ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਨਾਲ ਇਲਾਕੇ ਦੀਆਂ ਅਸਲ ਲੋੜਾਂ ਨੂੰ ਸਮਝਣ ਅਤੇ ਉਨ੍ਹਾਂ ਅਨੁਸਾਰ ਵਿਕਾਸ ਕਾਰਜਾਂ ਦੀ ਰੂਪ-ਰੇਖਾ ਤਿਆਰ ਕਰਨ ਵਿੱਚ ਮਦਦ ਮਿਲਦੀ ਹੈ।
---------------------------
ਕਈ ਅਹੁਦੇਦਾਰ ਅਤੇ ਆਗੂ ਰਹੇ ਮੌਜੂਦ
ਇਸ ਮੌਕੇ ਪੰਜਾਬ ਐਨਰਜੀ ਜਨਰੇਸ਼ਨ ਲਿਮਟਿਡ ਦੇ ਉਪ ਚੇਅਰਮੈਨ ਜਿੰਮੀ ਸ਼ੇਖਰ ਕਾਲੀਆ, ਪੰਜਾਬ ਖਾਦੀ ਬੋਰਡ ਦੇ ਉਪ ਚੇਅਰਮੈਨ ਪਵਨ ਕੁਮਾਰ ਹੰਸ, ਸੁਸਾਇਟੀ ਦੇ ਚੇਅਰਮੈਨ ਕੁਲਦੀਪ ਸੰਧਰ, ਪ੍ਰਧਾਨ ਹਰਜੀਤ ਸਿੰਘ ਬੇਦੀ, ਜਨਰਲ ਸਕੱਤਰ ਸੰਦੀਪ ਜੋਸ਼ੀ ਤੋਂ ਇਲਾਵਾ ਹੋਰ ਅਹੁਦੇਦਾਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਵੀ ਮੌਜੂਦ ਸਨ।