ਮੈਨੂੰ ਮਾਰ ਸਕਦੇ ਹਨ ਪਰ ਮੇਰੇ ਵਿਚਾਰਾਂ ਨੂੰ ਨਹੀਂ ਮਾਰ ਸਕਦੇ... ਇਨ੍ਹਾਂ ਸ਼ਬਦਾਂ ਨਾਲ ਡਿਪਸ ਸਕੂਲ ਸੂਰਾਨੁਸੀ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸਕੂਲ ਵੱਲੋਂ ਫੈਂਸੀ ਡਰੈੱਸ, ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਦਾ ਪੋ੍ਗਰਾਮ ਕਰਵਾਇਆ ਗਿਆ। ਸ਼ਹੀਦ ਭਗਤ ਦੀ ਪੌਸ਼ਾਕ ਵਿਚ ਪਹੁੰਚੇ ਬੱਚਿਆਂ ਨੇ ਦੇਸ਼ ਭਗਤੀ, ਬਹਾਦਰੀ ਅਤੇ ਕੁਰਬਾਨੀ ਦੇ ਪ੍ਰਤੀਕ ਭਗਤ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਇਆ।

ਭਾਸ਼ਣ ਮੁਕਾਬਲੇ ਦੌਰਾਨ ਬੱਚਿਆਂ ਨੇ ਭਗਤ ਦੇ ਜੀਵਨ ਤੇ ਸੰਦੇਸ਼ ਨੂੰ ਆਪਣੇ ਸਹਿਪਾਠੀਆਂ ਨਾਲ ਸਾਂਝਾ ਕੀਤਾ। ਉਸ ਨੇ ਦੱਸਿਆ ਕਿ ਉਹ ਹਮੇਸ਼ਾ ਆਪਣੇ ਸਮੇਂ ਦੀ ਵਰਤੋਂ ਸਮਝਦਾਰੀ ਨਾਲ ਕਰਦੇ ਸੀ। ਜੇਲ੍ਹ ਵਿਚ ਰਹਿੰਦਿਆਂ ਉਹ ਆਪਣੇ ਦੋਸਤਾਂ ਤੋਂ ਕਿਤਾਬਾਂ ਪ੍ਰਰਾਪਤ ਕਰਦੇ ਤੇ ਉਨ੍ਹਾਂ ਤੋਂ ਨੋਟਸ ਬਣਾਉਂਦੇ ਸੀ ਜੋ ਇਤਿਹਾਸਕ ਦਸਤਾਵੇਜ਼ਾਂ ਵਿੱਚ ਦਰਜ ਹਨ।

ਪਿੰ੍ਸੀਪਲ ਵਿਨੋਦ ਭਾਟੀਆ ਨੇ ਬੱਚਿਆਂ ਨੂੰ ਪੇ੍ਰਿਤ ਕਰਦੇ ਹੋਏ ਕਿਹਾ ਕਿ ਸਾਨੂੰ ਜੀਵਨ 'ਚ ਉਨ੍ਹਾਂ ਸ਼ਹੀਦਾਂ ਨੂੰ ਹਮੇਸ਼ਾ ਸ਼ਰਧਾਂਜਲੀ ਭੇਟ ਕਰਨੀ ਚਾਹੀਦੀ ਹੈ ਜਿਨ੍ਹਾਂ ਦੀ ਕੁਰਬਾਨੀ ਸਦਕਾ ਅੱਜ ਅਸੀਂ ਆਜ਼ਾਦ ਦੇਸ਼ ਦੇ ਵਾਸੀ ਹਾਂ।। ਐੱਮਡੀ ਤਰਵਿੰਦਰ ਸਿੰਘ ਤੇ ਸੀਈਓ ਮੋਨਿਕਾ ਮੰਡੋਤਰਾ ਨੇ ਇਸ ਮੌਕੇ ਸਾਰੇ ਵਿਦਿਆਰਥੀਆਂ ਨੂੰ ਭਗਤ ਸਿੰਘ ਦੇ ਵਿਚਾਰਾਂ ਦਾ ਹਮੇਸ਼ਾ ਸਤਿਕਾਰ ਕਰਨ ਲਈ ਪੇ੍ਰਿਤ ਕੀਤਾ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਹੁਣ ਉਸ ਨੂੰ ਤਰੱਕੀ ਦੇ ਰਾਹ 'ਤੇ ਲੈ ਕੇ ਜਾਣ ਦੀ ਜ਼ਿੰਮੇਵਾਰੀ ਸਮੂਹ ਵਿਦਿਆਰਥੀਆਂ ਦੀ ਹੈ।