- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕਾਂ ਦੀਆਂ ਲੋੜਾਂ, ਹੱਕਾਂ ਅਤੇ ਸੁਝਾਵਾਂ ਨੂੰ ਪਹਿਲ ਦੇ ਕੇ ਤਿਆਰ

--ਕਿਹਾ, ਲੋਕਾਂ ਦੀਆਂ ਲੋੜਾਂ, ਹੱਕਾਂ ਤੇ ਸੁਝਾਵਾਂ ਨੂੰ ਪਹਿਲ ਦੇ ਕੇ ਤਿਆਰ ਕੀਤਾ ਜਾਵੇਗਾ ਚੋਣ ਮਨੋਰਥ ਪੱਤਰ
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਭਾਜਪਾ ਦੀ ਚੋਣ ਮਨੋਰਥ ਪੱਤਰ ਕਮੇਟੀ ਦੇ ਚੇਅਰਮੈਨ ਤੇ ਸੀਨੀਅਰ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਨੇ ਅੱਜ ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਆਗਾਮੀ ਚੋਣਾਂ ਲਈ ਅਜਿਹਾ ਚੋਣ ਮਨੋਰਥ ਪੱਤਰ ਤਿਆਰ ਕਰੇਗੀ, ਜਿਸ ’ਚ ਸੂਬੇ ਦੇ ਹਰ ਵਰਗ ਦੀਆਂ ਲੋੜਾਂ, ਉਮੀਦਾਂ, ਹੱਕਾਂ ਤੇ ਸੁਝਾਵਾਂ ਨੂੰ ਪਹਿਲ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰੈੱਸ ਵਾਰਤਾ ’ਚ ਮੁੱਖ ਤੌਰ ’ਤੇ ਅਵਿਨਾਸ਼ ਰਾਏ ਖੰਨਾ, ਮਨੋਰੰਜਨ ਕਾਲੀਆ, ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ, ਕੇਡੀ ਭੰਡਾਰੀ, ਰਾਕੇਸ਼ ਰਾਠੌਰ, ਦਿਨੇਸ਼ ਢੱਲ, ਅਮਰਜੀਤ ਸਿੰਘ ਅਮਰੀ, ਦੀਪਕ ਪੰਡਿਤ, ਵਰੁਣ ਨਾਗਪਾਲ, ਅਨੂ ਵਰਮਾ, ਵਰੁਣ ਤਨੇਜਾ, ਜੌਲੀ ਬੇਦੀ, ਸੋਨੀ, ਉਮੇਸ਼ ਬੱਤਰਾ, ਮਹਿੰਦਰ ਭਗਤ, ਪ੍ਰਮੋਦ ਕਸ਼ਯਪ, ਲਲਿਤ ਬੱਬੂ, ਸੋਨੂੰ ਹੰਸ ਤੇ ਹੋਰ ਸੀਨੀਅਰ ਭਾਜਪਾ ਆਗੂ ਹਾਜ਼ਰ ਸਨ। ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਭਾਜਪਾ ਸਿਰਫ਼ ਬੰਦ ਕਮਰਿਆਂ ’ਚ ਬੈਠ ਕੇ ਚੋਣ ਮਨੋਰਥ ਪੱਤਰ ਤਿਆਰ ਕਰਨ ’ਚ ਵਿਸ਼ਵਾਸ ਨਹੀਂ ਰੱਖਦੀ, ਸਗੋਂ ਪਾਰਟੀ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਲੋੜਾਂ ਨੂੰ ਸਮਝੇਗੀ। ਇਸ ਲਈ ਵਪਾਰੀਆਂ, ਦੁਕਾਨਦਾਰਾਂ, ਉਦਯੋਗਪਤੀਆਂ, ਕਿਸਾਨਾਂ, ਨੌਜਵਾਨਾਂ, ਔਰਤਾਂ, ਸਰਕਾਰੀ ਮੁਲਾਜ਼ਮਾਂ, ਸੇਵਾਮੁਕਤ ਕਰਮਚਾਰੀਆਂ, ਮਜ਼ਦੂਰਾਂ ਤੇ ਐੱਨਆਰਆਈ ਭਾਰਤੀਆਂ ਸਮੇਤ ਸਮਾਜ ਦੇ ਹਰ ਵਰਗ ਨਾਲ ਸਿੱਧਾ ਸੰਵਾਦ ਕੀਤਾ ਜਾਵੇਗਾ। ਉਨ੍ਹਾਂ ਦੀਆਂ ਮੰਗਾਂ, ਸੁਝਾਵਾਂ ਤੇ ਉਮੀਦਾਂ ਨੂੰ ਸਮਝ ਕੇ ਲੋਕਾਂ ਦੇ ਹੱਕਾਂ, ਵਿਸ਼ਵਾਸ ਤੇ ਵਿਕਾਸ ’ਤੇ ਆਧਾਰਿਤ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਬੰਦ ਕਰਨ ਦੀ ਕੋਈ ਨੀਤੀ ਨਹੀਂ ਹੋਵੇਗੀ। ਲੋਕਾਂ ਦੀਆਂ ਸਹੂਲਤਾਂ, ਸੁਰੱਖਿਆ, ਸਨਮ ਹਾ਼ਜਰ ਸਨ।