ਸੀਐੱਮ ਦੀ ਫੇਰੀ ਦੌਰਾਨ ਪੁਲਿਸ ਹਿਰਾਸਤ ’ਚ ਲਏ ਅੰਗਹੀਣ
ਮੁੱਖ ਮੰਤਰੀ ਦੀ ਫੇਰੀ ਦੌਰਾਨ ਅੰਗਹੀਣ ਲੋਕਾਂ ਨੂੰ ਪੁਲਿਸ ਵੱਲੋਂ ਹਿਰਾਸਤ
Publish Date: Tue, 10 Mar 2026 10:35 PM (IST)
Updated Date: Tue, 10 Mar 2026 10:39 PM (IST)
ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਆਦਮਪੁਰ ਵਿਖੇ ਮੰਗਲਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫੇਰੀ ਦੌਰਾਨ ਅੰਗਹੀਣ ਲੋਕਾਂ ਨੂੰ ਪੁਲਿਸ ਵੱਲੋਂ ਰਸਤੇ ’ਚ ਹੀ ਹਿਰਾਸਤ ’ਚ ਲਿਆ ਗਿਆ। ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਪ੍ਰਧਾਨ ਲਖਬੀਰ ਸਿੰਘ ਸੈਣੀ ਨੇ ਦੱਸਿਆ ਕਿ ਉਹ ਤੇ ਉਨ੍ਹਾਂ ਦੇ ਸਾਥੀ ਮੁੱਖ ਮੰਤਰੀ ਨੂੰ ਅੰਗਹੀਣ ਲੋਕਾਂ ਲਈ ਕੀਤੀਆਂ ਗਈਆਂ ਗਾਰੰਟੀਆਂ ਦੀਆਂ ਯਾਦ ਦਿਵਾਉਣ ਲਈ ਮੰਗ ਪੱਤਰ ਦੇਣ ਆਏ ਸਨ। ਉਨ੍ਹਾਂ ਨੇ ਕਿਹਾ ਕਿ ਉਹ ਕਿਸੇ ਕਿਸਮ ਦਾ ਵਿਰੋਧ ਜਾਂ ਪ੍ਰਦਰਸ਼ਨ ਕਰਨ ਨਹੀਂ ਆਏ ਸਨ ਪਰ ਪੁਲਿਸ ਨੇ ਧੱਕੇ ਮਾਰ ਕੇ ਤੇ ਲਾਠੀਚਾਰਜ ਕਰ ਕੇ ਉਨ੍ਹਾਂ ਨੂੰ ਹਿਰਾਸਤ ’ਚ ਲਿਆ ਲਿਆ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਪ੍ਰੋਗਰਾਮ ਖਤਮ ਹੋਣ ਤੋਂ ਬਾਅਦ ਵੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਮਿਲਣ ਦੀ ਕੋਈ ਗਾਰੰਟੀ ਨਹੀਂ ਦਿੱਤੀ ਗਈ। ਸੈਣੀ ਨੇ ਇਹ ਵੀ ਕਿਹਾ ਕਿ ਉਹ ਪਿੰਡਾਂ ’ਚ ਜਾ ਕੇ ਲੋਕਾਂ ਨੂੰ ਆਪਣੀ ਗੱਲ ਦੱਸਣਗੇ। ਇਸ ਮੌਕੇ ਸਰਬਜੀਤ ਸਿੰਘ ਪ੍ਰਧਾਨ, ਮਨਜੀਤ ਸਿੰਘ ਬਰਨਾ, ਮੋਨਿਕਾ ਦੇਵੀ, ਪਲਵਿੰਦਰ ਸਿੰਘ, ਸ਼ਿਵ ਕੁਮਾਰ, ਰਾਜੂ ਟੇਲਰ, ਮੋਠੂਰਾਮ, ਭਾਰਤ ਭੂਸ਼ਣ ਫਗਵਾੜਾ ਤੇ ਹੋਰ ਸਾਥੀ ਹਾਜ਼ਰ ਸਨ।