ਅਵਤਾਰ ਰਾਣਾ, ਮੱਲ੍ਹੀਆਂ ਕਲਾਂ : ਨਜ਼ਦੀਕੀ ਪਿੰਡ ਉੱਗੀ ਵਿਖੇ ਮਜ਼ਦੂਰ ਜਥੇਬੰਦੀਆਂ ਦੇ ਵਿਰੋਧ ਕਰਨ 'ਤੇ ਬਿਜਲੀ ਮੁਲਾਜ਼ਮਾਂ ਨੂੰ ਮਜ਼ਦੂਰਾਂ ਦੇ ਘਰਾਂ ਦੇ ਕੱਟੇ ਬਿਜਲੀ ਕੁਨੈਕਸ਼ਨ ਤੁਰੰਤ ਜੋੜਨੇ ਪਏ। ਜ਼ਿਕਰਯੋਗ ਹੈ ਕਿ ਕਾਲਾ ਸੰਿਘਆਂ ਸਬ-ਡਵੀਜ਼ਨ ਦੇ ਬਿਜਲੀ ਮੁਲਾਜ਼ਮਾਂ ਨੇ ਮਜ਼ਦੂਰਾਂ ਦੇ ਘਰਾਂ ਦੇ ਬਕਾਇਆ ਬਿੱਲਾਂ ਦੀ ਰਾਸ਼ੀ ਨਾ ਭਰਨ ਕਾਰਨ ਜਿਉਂ ਹੀ ਕੁਨੈਕਸ਼ਨ ਕੱਟਣੇ ਸ਼ੁਰੂ ਕੀਤੇ ਤਾਂ ਮਜ਼ਦੂਰਾਂ 'ਚ ਹਾਹਾਕਾਰ ਮੱਚ ਗਈ। ਇਕੱਠੇ ਹੋਏ ਮਜ਼ਦੂਰਾਂ ਨੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਸਤਨਾਮ ਉੱਗੀ ਦੀ ਅਗਵਾਈ ਵਿਚ ਮੁਲਾਜ਼ਮਾਂ ਦਾ ਿਘਰਾਓ ਕਰਦਿਆਂ ਮਜ਼ਦੂਰਾਂ ਨੇ ਪੰਜਾਬ ਰਾਜ ਪਾਵਰਕਾਮ ਤੇ ਮੌਜੂਦਾ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮਜ਼ਦੂਰ ਆਗੂ ਸਤਨਾਮ ਉੱਗੀ ਨੇ ਪ੍ਰਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੰਘਰਸ਼ ਦੀ ਬਦੌਲਤ ਪੰਜਾਬ ਸਰਕਾਰ ਨਾਲ ਹੋਏ ਸਮਝੌਤੇ ਤਹਿਤ ਮੁੱਖ ਇੰਜੀਨੀਅਰ ਵਣਜ ਪੀਐੱਸਪੀਸੀਐੱਲ ਪਟਿਆਲਾ ਵੱਲੋਂ ਕੁਨੈਕਸ਼ਨ ਨਾ ਕੱਟਣ ਸਬੰਧੀ ਇਕ ਚਿੱਠੀ ਜਾਰੀ ਕੀਤੀ ਗਈ ਹੈ ਪਰ ਬਿਜਲੀ ਵਿਭਾਗ ਦੇ ਮੁਲਾਜ਼ਮ ਫਿਰ ਵੀ ਜਬਰੀ ਧੜਾਧੜ ਮਜ਼ਦੂਰਾਂ ਦੇ ਕੁਨੈਕਸ਼ਨ ਕੱਟ ਰਹੇ ਹਨ। ਮਜ਼ਦੂਰ ਆਗੂ ਨੇ ਕਿਹਾ ਕਿ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਮੌਜੂਦਾ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਮਜ਼ਦੂਰਾਂ ਦੇ ਘਰਾਂ ਦੇ ਸਮੁੱਚੇ ਬਿਜਲੀ ਦੇ ਬਿੱਲ ਮਾਫ਼ ਕੀਤੇ ਜਾਣ ਅਤੇ ਜਾਤ, ਧਰਮ ਦੀ ਸ਼ਰਤ ਖਤਮ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਮੁਲਾਜ਼ਮ ਮਜ਼ਦੂਰ ਪਰਿਵਾਰਾਂ ਦੇ ਘਰਾਂ ਦੇ ਬਿਜਲੀ ਕੁਨੈਕਸ਼ਨ ਕੱਟੇਗਾ ਤਾਂ ਜਥੇਬੰਦੀ ਵੱਲੋਂ ਪੂਰੇ ਪੰਜਾਬ ਵਿਚ ਇਸ ਦਾ ਵੱਡੇ ਪੱਧਰ 'ਤੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਬਿਜਲੀ ਮਹਿਕਮੇ ਦੇ ਉੱਚ ਅਧਿਕਾਰੀਆਂ ਨਾਲ ਹੋਈ ਗੱਲਬਾਤ ਤੋਂ ਬਾਅਦ ਿਘਰਾਓ ਖਤਮ ਕੀਤਾ ਗਿਆ ਅਤੇ ਮਜ਼ਦੂਰ ਪਰਿਵਾਰਾਂ ਦੇ ਘਰਾਂ ਦੇ ਕੱਟੇ ਕੁਨੈਕਸ਼ਨ ਦੁਬਾਰਾ ਜੋੜੇ ਗਏ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਜੇਤੂ ਰੈਲੀ ਵੀ ਕੀਤੀ ਗਈ। ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਸਥਾਨਕ ਪ੍ਰਧਾਨ ਬਲਵਿੰਦਰ ਸਿੰਘ ਉੱਗੀ , ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਸੁਖਵਿੰਦਰ ਸਿੰਘ ਤੇ ਅਵਤਾਰ ਗਿੱਲ ਨੇ ਵੀ ਲੋਕਾਂ ਦੇ ਇਕੱਠ ਨੂੰ ਸੰਬੋਧਨ ਕੀਤਾ।