ਵਿਰਾਸਤੀ ਮਜ਼ਾਰ ਤੋੜੇ ਜਾਣ ਖ਼ਿਲਾਫ਼ ਵਿਚਾਰ ਚਰਚਾ ਅੱਜ
ਬਾਬਾ ਬੁੱਲ੍ਹੇ ਸ਼ਾਹ ਦੀ ਵਿਰਾਸਤੀ ਮਜ਼ਾਰ ਤੋੜੇ ਜਾਣ ਖ਼ਿਲਾਫ਼ ਵਿਚਾਰ ਚਰਚਾ ਅੱਜ - ਕਮੇਟੀ
Publish Date: Thu, 29 Jan 2026 07:07 PM (IST)
Updated Date: Thu, 29 Jan 2026 07:10 PM (IST)
ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਜਨਰਲ ਸਕੱਤਰ ਗੁਰਮੀਤ ਸਿੰਘ ਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਕਮੇਟੀ ਵੱਲੋਂ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬੀ ਕਵੀ ਬਾਬਾ ਬੁੱਲ੍ਹੇ ਸ਼ਾਹ ਦੀ ਵਿਰਾਸਤੀ ਮਜ਼ਾਰ ਤੋੜੇ ਜਾਣ ਖ਼ਿਲਾਫ਼ ਦੇਸ਼ ਬਦੇਸ਼ ਵਸਦੇ ਲੋਕਾਂ ਖ਼ਾਸ ਕਰਕੇ ਸਮੂਹ ਪੰਜਾਬੀਆਂ ਵੱਲੋਂ ਜ਼ੋਰਦਾਰ ਆਵਾਜ਼ ਬੁਲੰਦ ਕਰਨ ਲਈ ਦੇਸ਼ ਭਗਤ ਯਾਦਗਾਰ ਹਾਲ ਠੀਕ ਪੌਣੇ 10 ਵਜੇ ਤੋਂ ਲੈ ਕੇ ਇਕ ਵਜੇ ਤੱਕ ਵਿਚਾਰ ਚਰਚਾ ਕੀਤੀ ਜਾਏਗੀ। ਇਸ ਦੇ ਮੁੱਖ ਵਕਤਾ ਡਾ. ਸਵਰਾਜਵੀਰ ਹੋਣਗੇ। ਉਸ ਉਪਰੰਤ ਇਸ ਵਿਚਾਰ ਚਰਚਾ ਚ ਡਾ. ਪਰਮਿੰਦਰ ਸਿੰਘ, ਪ੍ਰੋਫੈਸਰ ਵਰਿਆਮ ਸਿੰਘ ਸੰਧੂ, ਹਰਵਿੰਦਰ ਭੰਡਾਲ, ਮੰਗਤ ਰਾਮ ਪਾਸਲਾ, ਅਜਮੇਰ ਸਿੰਘ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ ਤੇ ਜਨਰਲ ਸਕੱਤਰ ਗੁਰਮੀਤ ਸਿੰਘ ਹਿੱਸਾ ਲੈਣਗੇ। ਕਮੇਟੀ ਨੇ ਪੰਜਾਬ ਭਰ ਦੀਆਂ ਸਮੂਹ ਜਨਤਕ ਜੱਥੇਬੰਦੀਆਂ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਹਰ ਹਾਲ ਇਸ ਘਟਨਾ ਦੀ ਗੰਭੀਰਤਾ ਨੂੰ ਸਮਝਦੇ ਹੋਏ ਵਿਸ਼ੇਸ਼ ਤੌਰ ’ਤੇ ਹਰ ਹਾਲਤ ਕਾਫ਼ਲੇ ਬੰਨ ਕੇ ਇਸ ਵਿਚਾਰ ਚਰਚਾ ’ਚ ਹਿੱਸਾ ਲੈਣ ਲਈ ਸ਼ਾਮਲ ਹੋਣ।