'ਭਾਰਤ-ਵੰਡ ਵਿਰੋਧੀ ਮੁਸਲਮਾਨ' ਪੁਸਤਕ 'ਤੇ ਚਰਚਾ 31 ਨੂੰ ਸ਼ਹੀਦ ਊਧਮ ਸਿੰਘ ਦੀ ਯਾਦ 'ਚ 31 ਜੁਲਾਈ ਨੂੰ 'ਭਾਰਤ-ਵੰਡ ਵਿਰੋਧੀ ਮੁਸਲਮਾਨ' ਪੁਸਤਕ 'ਤੇ ਵਿਚਾਰ-ਚਰਚਾ
Publish Date: Thu, 09 Jul 2026 06:30 PM (IST)
Updated Date: Thu, 09 Jul 2026 06:33 PM (IST)
ਪੱਤਰ ਪ੍ਰੇਰਕ ,ਪੰਜਾਬੀ ਜਾਗਰਣ, ਜਲੰਧਰ : ਗ਼ਦਰ ਲਹਿਰ ਅਤੇ ਆਜ਼ਾਦੀ ਦੀ ਅੱਖੋਂ ਪਰੋਖੇ ਕੀਤੀ ਗਈ ਇਨਕਲਾਬੀ ਲਹਿਰ ਦੇ ਚਮਕਦੇ ਸਿਤਾਰੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 31 ਜੁਲਾਈ ਬਾਅਦ ਦੁਪਹਿਰ ਠੀਕ 2:30 ਵਜੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਵਿਚਾਰ-ਚਰਚਾ ਸਮਾਗਮ ਕੀਤਾ ਜਾ ਰਿਹਾ ਹੈ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਜਨਰਲ ਸਕੱਤਰ ਗੁਰਮੀਤ ਸਿੰਘ, ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 31 ਜੁਲਾਈ ਨੂੰ ਹੋ ਰਹੇ ਇਸ ਸਮਾਗਮ ਚ ਉੱਘੇ ਵਿਦਵਾਨ, ਲੇਖਕ ਅਤੇ ਰੰਗ ਕਰਮੀ ਸ਼ਮਸੁਲ ਇਸਲਾਮ ਦੁਆਰਾ ਰਚਿਤ ਪੁਸਤਕ ਭਾਰਤ-ਵੰਡ ਵਿਰੋਧੀ ਮੁਸਲਮਾਨ (ਦੇਸ਼-ਪ੍ਰੇਮੀ ਮੁਸਲਮਾਨਾਂ ਦੀ ਅਣਕਹੀ ਦਾਸਤਾਨ) ਉਪਰ ਗੰਭੀਰ ਵਿਚਾਰ-ਚਰਚਾ ਹੋਏਗੀ।ਇਸ ਵਿਚਾਰ-ਚਰਚਾ ਦੇ ਮੁੱਖ ਵਕਤਾ ਕਿਤਾਬ ਦੇ ਅਨੁਵਾਦਕ ਬੂਟਾ ਸਿੰਘ ਮਹਿਮੂਦਪੁਰ ਹੋਣਗੇ ਅਤੇ ਉਹਨਾਂ ਤੋਂ ਇਲਾਵਾ ਹੋਰਨਾਂ ਬੁੱਧੀਜੀਵੀਆਂ, ਇਤਿਹਾਸਕਾਰਾਂ, ਲੇਖਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ ਜੋ ਆਪਣੇ ਅਨਮੋਲ ਵਿਚਾਰਾਂ ਨਾਲ ਇਸ ਵਿਚਾਰ-ਚਰਚਾ ਨੂੰ ਹੋਰ ਵੀ ਸਾਰਥਕ ਬਣਾਉਣਗੇ। ਕਮੇਟੀ ਨੇ ਸਮੂਹ ਲੋਕ-ਪੱਖੀ ਸੰਸਥਾਵਾਂ ਅਤੇ ਵਿਅਕਤੀਆਂ ਨੂੰ ਵਿਚਾਰ-ਚਰਚਾ ਵਿੱਚ ਸ਼ਾਮਲ ਹੋਣ ਦੀ ਜ਼ੋਰਦਾਰ ਅਪੀਲ ਕੀਤੀ ਹੈ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਜਨਰਲ ਸਕੱਤਰ ਗੁਰਮੀਤ ਸਿੰਘ, ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 31 ਜੁਲਾਈ ਨੂੰ ਹੋ ਰਹੇ ਇਸ ਸਮਾਗਮ ਚ ਉੱਘੇ ਵਿਦਵਾਨ, ਲੇਖਕ ਅਤੇ ਰੰਗ ਕਰਮੀ ਸ਼ਮਸੁਲ ਇਸਲਾਮ ਦੁਆਰਾ ਰਚਿਤ ਪੁਸਤਕ ਭਾਰਤ-ਵੰਡ ਵਿਰੋਧੀ ਮੁਸਲਮਾਨ (ਦੇਸ਼-ਪ੍ਰੇਮੀ ਮੁਸਲਮਾਨਾਂ ਦੀ ਅਣਕਹੀ ਦਾਸਤਾਨ) ਉਪਰ ਗੰਭੀਰ ਵਿਚਾਰ-ਚਰਚਾ ਹੋਏਗੀ।