ਕੰਵਰਪਾਲ ਸਿੰਘ ਕਾਹਲੋਂ, ਭੋਗਪੁਰ

ਬਲਾਕ ਅਧੀਨ ਆਉਂਦੇ ਪਿੰਡ ਸਨੋਰਾ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਕੀਤੇ ਜਾ ਰਹੇ ਪੰਜਾਬ ਸਰਕਾਰ ਉਪਰਾਲਿਆਂ ਤਹਿਤ ਖੇਡ ਮੈਦਾਨ ਤੇ ਜਿੰਮ ਦਾ ਸਾਮਾਨ ਭੇਟ ਕੀਤਾ ਗਿਆ। ਪਿੰਡ ਦੀ ਪੰਚਾਇਤ ਵੱਲੋਂ ਕਰਵਾਏ ਸਮਾਗਮ 'ਚ ਬਲਾਕ ਵਿਕਾਸ ਪੰਚਾਇਤ ਅਫ਼ਸਰ ਮਨਜਿੰਦਰ ਕੌਰ ਤੇ ਥਾਣਾ ਭੋਗਪੁਰ ਦੇ ਮੁਖੀ ਮਨਜੀਤ ਸਿੰਘ ਵੱਲੋਂ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਪੰਚਾਇਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਗ੍ਾਂਟ ਅਧੀਨ ਪਿੰਡ ਦੇ ਨੌਜਵਾਨ ਲੜਕੀਆਂ ਤੇ ਲੜਕਿਆਂ ਨੂੰ ਖੇਡਣ ਲਈ ਸਾਮਾਨ ਦਿੱਤਾ ਗਿਆ ਤਾਂ ਜੋ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹਿ ਕੇ ਆਪਣਾ ਭਵਿੱਖ ਬਣਾ ਸਕੇ। ਲੰਬੜਦਾਰ ਬਲਜੀਤ ਸਿੰਘ ਬਿੱਲਾ ਨੇ ਪਿੰਡ ਨੂੰ ਖੇਡਾਂ ਦਾ ਸਾਮਾਨ ਦੇਣ 'ਤੇ ਹਲਕਾ ਇੰਚਾਰਜ ਮਹਿੰਦਰ ਸਿੰਘ ਕੇਪੀ ਤੇ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਇੰਦਰਜੀਤ ਸਿੰਘ, ਲੰਬੜਦਾਰ ਬਲਜੀਤ ਸਿੰਘ, ਮੈਂਬਰ ਪੰਚਾਇਤ ਹਰਜਿੰਦਰ ਸਿੰਘ, ਪੰਚ ਸੁਖਵਿੰਦਰ ਕੌਰ, ਪੰਚ ਲਖਵਿੰਦਰ ਕੌਰ, ਪੰਚ ਸੁਰਜੀਤ ਕੌਰ, ਪੰਚ ਪਰਮਜੀਤ ਲਾਲ, ਪੰਚ ਰਛਪਾਲ ਸਿੰਘ, ਮਨਜੀਤ ਸਿੰਘ, ਜੇਈ ਅਵਿਨਾਸ਼, ਸੈਕਟਰੀ ਗੁਰਮਖ ਸਿੰਘ, ਹਰਜੀਤ ਸਿੰਘ ਤੇ ਹੋਰ ਹਾਜ਼ਰ ਸਨ।