ਸੁਖਵਿੰਦਰ ਲਾਡੀ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ’ਤੇ ਸਾਧਿਆ ਨਿਸ਼ਾਨਾ
ਮਾਵਾਂ-ਧੀਆਂ ਸਤਿਕਾਰ ਯੋਜਨਾ ’ਚ ਜਾਤ-ਪਾਤ ਦੇ ਆਧਾਰ 'ਤੇ ਵੰਡ ਕੀਤੀ ਜਾ ਰਹੀ ਹੈ : ਸੁਖਵਿੰਦਰ ਸਿੰਘ ਲਾਡੀ
Publish Date: Thu, 02 Jul 2026 09:04 PM (IST)
Updated Date: Thu, 02 Jul 2026 09:33 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਡੀ ਨੇ ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਇਸ ਯੋਜਨਾ ਰਾਹੀਂ ਸਮਾਜ ’ਚ ਜਾਤ-ਪਾਤ ਦੇ ਆਧਾਰ ’ਤੇ ਵੰਡੀਆਂ ਪਾਈਆਂ ਜਾ ਰਹੀਆਂ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਮਾਜ ਨੂੰ ਜਾਤ-ਪਾਤ ਦੇ ਭੇਦਭਾਵ ਤੋਂ ਉੱਪਰ ਉੱਠਣ ਦਾ ਸੰਦੇਸ਼ ਦਿੱਤਾ ਸੀ ਪਰ ਮੌਜੂਦਾ ਸਰਕਾਰ ਦੀ ਇਸ ਯੋਜਨਾ ਕਾਰਨ ਅਨੁਸੂਚਿਤ ਜਾਤੀਆਂ (ਐੱਸਸੀ), ਪਿਛੜੀਆਂ ਸ਼੍ਰੇਣੀਆਂ (ਬੀਸੀ) ਅਤੇ ਜਨਰਲ ਵਰਗ ਦੇ ਪਰਿਵਾਰਾਂ ਵਿਚਾਲੇ ਭੇਦਭਾਵ ਦਾ ਸੁਨੇਹਾ ਜਾ ਰਿਹਾ ਹੈ। ਸੁਖਵਿੰਦਰ ਸਿੰਘ ਲਾਡੀ ਨੇ ਦਾਅਵਾ ਕੀਤਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਭਾਜਪਾ ਦੀਆਂ ਨੀਤੀਆਂ ਨੂੰ ਸਮਰਥਨ ਦੇਣਗੇ ਅਤੇ ਪਾਰਟੀ ਨੂੰ ਸਰਕਾਰ ਬਣਾਉਣ ਦਾ ਮੌਕਾ ਦੇਣਗੇ।