ਸੀਨੀਅਰ ਵੈਟਰਨਰੀ ਅਫ਼ਸਰ ਡਾ. ਅਮਨਦੀਪ ਸਨਮਾਨਿਤ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੀਨੀਅਰ ਵੈਟਰਨਰੀ ਅਫ਼ਸਰ ਡਾ. ਅਮਨਦੀਪ ਦਾ ਪ੍ਰਸ਼ੰਸਾ ਪੱਤਰ ਤੇ ਮੈਡਲ ਨਾਲ ਸਨਮਾਨ
Publish Date: Sat, 21 Mar 2026 08:24 PM (IST)
Updated Date: Sat, 21 Mar 2026 08:25 PM (IST)
ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ 'ਐਸਪੀਰੇਸ਼ਨਲ ਬਲਾਕ ਪ੍ਰੋਗਰਾਮ' ਤਹਿਤ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਨਮਾਨਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਜਲੰਧਰ ਵੱਲੋਂ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਬਲਾਕ ਸ਼ਾਹਕੋਟ ’ਚ ਪਸ਼ੂ ਪਾਲਣ ਵਿਭਾਗ ਵਿਚ ਵਧੀਆ ਸੇਵਾਵਾਂ ਨਿਭਾਉਣ ਤੇ ਸਾਰੇ ਟੀਚੇ ਪੂਰੇ ਕਰਨ ਲਈ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਸੁਖਵਿੰਦਰ ਸਿੰਘ, ਸੀਨੀਅਰ ਵੈਟਰਨਰੀ ਅਫ਼ਸਰ ਸ਼ਾਹਕੋਟ ਡਾ. ਅਮਨਦੀਪ ਤੇ ਨੋਡਲ ਅਫ਼ਸਰ ਜੈਯੰਤ ਮਹਿੰਦਰੂ ਨੂੰ ਪ੍ਰਸ਼ੰਸਾ ਪੱਤਰ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਐੱਸਡੀਐੱਮ ਸ਼ਾਹਕੋਟ ਅਦਿਤਿਆ ਗੁਪਤਾ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦਿੱਤਾ ਗਿਆ। ਸਨਮਾਨ ਪ੍ਰਾਪਤ ਕਰਨ ਉਪਰੰਤ ਡਾ. ਅਮਨਦੀਪ ਨੇ ਕਿਹਾ ਕਿ ਉਹ ਵਿਭਾਗ ਵੱਲੋਂ ਸੌਂਪੀਆਂ ਗਈਆਂ ਜ਼ੈਂਮੇਵਾਰੀਆਂ ਨੂੰ ਪਹਿਲਾਂ ਤੋਂ ਵੀ ਵੱਧ ਸ਼ਿੱਦਤ ਨਾਲ ਨਿਭਾਉਣਗੇ। ਉਨ੍ਹਾਂ ਇਸ ਸਨਮਾਨ ਲਈ ਸ਼ਾਹਕੋਟ ਤਹਿਸੀਲ ਪ੍ਰਸ਼ਾਸਨ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।