ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਮਨਾਇਆ ਅਰਥ ਡੇ
ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਅਰਥ ਡੇ ਮਨਾਇਆ
Publish Date: Wed, 22 Apr 2026 09:57 PM (IST)
Updated Date: Wed, 22 Apr 2026 10:01 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਅੱਜ ਅਰਥ ਡੇ ਮਨਾਇਆ ਗਿਆ। ਇਸ ਮੌਕੇ ਵਕੀਲਾਂ ਨੇ ਵਾਤਾਵਰਨ ਸੰਭਾਲ ਤੇ ਪ੍ਰਦੂਸ਼ਣ ਰੋਕਣ ਲਈ ਜਾਗਰੂਕਤਾ ਦਾ ਸੁਨੇਹਾ ਦਿੱਤਾ। ਸਾਬਕਾ ਪ੍ਰਧਾਨ ਅਦਿਤਿਆ ਜੈਨ, ਰਾਜ ਕੁਮਾਰ ਭੱਲਾ, ਸਾਬਕਾ ਸਕੱਤਰ ਤਜਿੰਦਰ ਸਿੰਘ ਧਾਲੀਵਾਲ ਤੇ ਸੰਜੀਵ ਬਾਂਸਲ ਨੇ ਕਿਹਾ ਕਿ ਧਰਤੀ ਨੂੰ ਸਾਫ-ਸੁਥਰਾ ਰੱਖਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪਲਾਸਟਿਕ ਦੀ ਵਰਤੋਂ ਘਟਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਪ੍ਰਦੂਸ਼ਣ ਦਾ ਵੱਡਾ ਕਾਰਨ ਹੈ ਤੇ ਇਸ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜੇ ਅਸੀਂ ਅੱਜ ਤੋਂ ਹੀ ਸਾਵਧਾਨੀ ਨਹੀਂ ਵਰਤਾਂਗੇ ਤਾਂ ਆਉਣ ਵਾਲੀ ਪੀੜ੍ਹੀ ਨੂੰ ਪ੍ਰਦੂਸ਼ਣ ਭਰਿਆ ਵਾਤਾਵਰਣ ਮਿਲੇਗਾ। ਇਸ ਮੌਕੇ ਹੋਰ ਵਕੀਲਾਂ ਨੇ ਵੀ ਵਿਚਾਰ ਸਾਂਝੇ ਕੀਤੇ। ਸਮਾਗਮ ’ਚ ਅਜੇ ਕੋਸ਼ਿਕ, ਜੇਪੀ ਸਿੰਘ, ਬਲਵਿੰਦਰ ਸਿੰਘ ਲੱਕੀ, ਐੱਸਕੇ ਅਧਿਕਾਰੀ, ਸੰਨੀ ਕੁਮਾਰ, ਹੰਸਰਾਜ ਸ਼ਰਮਾ, ਰਤਨ ਦੁਆ, ਅਮਰਿੰਦਰ ਸਿੰਘ ਥਿੰਦ ਤੇ ਪ੍ਰਿਤਪਾਲ ਸਿੰਘ ਸਮੇਤ ਕਈ ਵਕੀਲ ਹਾਜ਼ਰ ਸਨ।