
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ

-ਵਾਤਾਵਰਨ ਦੀ ਸੰਭਾਲ ਤੇ ਹਰਿਆਵਲ ਵਧਾਉਣ ਦਾ ਉਪਰਾਲਾ
ਕਾਨੂੰਨ ਪ੍ਰਤੀਨਿਧ, ਪੰਜਾਬੀ ਜਾਗਰਣ, ਜਲੰਧਰ
ਵਾਤਾਵਰਨ ਦੀ ਸੰਭਾਲ ਤੇ ਹਰਿਆਵਲ ਵਧਾਉਣ ਦੇ ਉਪਰਾਲਿਆਂ ਵੱਲ ਇਕ ਵੱਡਾ ਕਦਮ ਚੁੱਕਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਜਲੰਧਰ ਵੱਲੋਂ ਸਟੇਟ ਸਪੋਰਟਸ ਸਕੂਲ, ਮੈਰੀਟੋਰੀਅਸ ਸਕੂਲ, ਜਲੰਧਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਖਲ, ਧਾਲੀਵਾਲ ’ਚ ਬੂਟੇ ਲਗਾਉਣ ਦੀ ਮੁਹਿੰਮ ਕਰਵਾਈ। ਇਹ ਮੁਹਿੰਮ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਜਲੰਧਰ ਪ੍ਰਿਆ ਸੂਦ ਦੀ ਯੋਗ ਅਗਵਾਈ ਹੇਠ ਚਲਾਈ ਗਈ। ਸਾਫ਼-ਸੁਥਰੇ ਤੇ ਹਰੇ-ਭਰੇ ਵਾਤਾਵਰਨ ਪ੍ਰਤੀ ਸਾਂਝੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਜਲੰਧਰ ਸੈਸ਼ਨ ਡਿਵੀਜ਼ਨ ਦੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਨੇ ਇਸ ਸਮਾਗਮ ਵਿਚ ਉਤਸ਼ਾਹ ਨਾਲ ਹਿੱਸਾ ਲਿਆ ਤੇ ਨਿਰਧਾਰਿਤ ਸਕੂਲਾਂ ਦੇ ਵਿਹੜਿਆਂ ’ਚ ਬੂਟੇ ਲਗਾਏ। ਇਸ ਦੌਰਾਨ ਸੰਬੋਧਨ ਕਰਦਿਆਂ ਪ੍ਰਿਆ ਸੂਦ ਨੇ ਵਾਤਾਵਰਨ ਦੀ ਸੰਭਾਲ ਤੇ ਰੱਖ-ਰਖਾਅ ਲਈ ਹਰ ਨਾਗਰਿਕ ਦੇ ਫ਼ਰਜ਼ ’ਤੇ ਜ਼ੋਰ ਦਿੱਤਾ। ਇਸ ਦੌਰਾਨ ਪ੍ਰਿਆ ਸੂਦ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਵਿਚਾਰ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ਦੇ ਅਸਲ ਰਖਵਾਲੇ ਦੱਸਿਆ ਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਬੂਟੇ ਹੀ ਨਾ ਲਗਾਉਣ, ਸਗੋਂ ਉਨ੍ਹਾਂ ਨੂੰ ਗੋਦ ਲੈਣ ਤੇ ਉਨ੍ਹਾਂ ਦੀ ਸੰਭਾਲ ਯਕੀਨੀ ਬਣਾਉਣ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਜਲੰਧਰ ਪ੍ਰਿਆ ਸੂਦ ਨੇ ਸਟੇਟ ਸਪੋਰਟਸ ਸਕੂਲ, ਜਲੰਧਰ ਦੇ ਵਿਦਿਆਰਥੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਖੇਡਾਂ ਦੇ ਖੇਤਰ ਵਿਚ ਉਨ੍ਹਾਂ ਦੀਆਂ ਬੇਮਿਸਾਲ ਤੇ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ। ਇਸ ਪੂਰੀ ਮੁਹਿੰਮ ਦੀ ਨਿਗਰਾਨੀ ਤੇ ਤਾਲਮੇਲ ਰਾਹੁਲ ਕੁਮਾਰ ਆਜ਼ਾਦ, ਸੀਜੇਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਜਲੰਧਰ ਵੱਲੋਂ ਕੀਤਾ ਗਿਆ। ਇਸ ਮੌਕੇ ਬੋਲਦਿਆਂ ਡੀਐੱਲਐੱਸਏ ਦੀ ਲੀਡਰਸ਼ਿਪ ਨੇ ਆਉਣ ਵਾਲੀ ਪੀੜ੍ਹੀ ਦੇ ਸਿਹਤਮੰਦ ਭਵਿੱਖ ਨੂੰ ਯਕੀਨੀ ਬਣਾਉਣ ਵਿਚ ਵਾਤਾਵਰਨ ਸੰਭਾਲ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੱਤਾ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਰਾਜੀਵ ਜੋਸ਼ੀ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀਈਓ), ਜਲੰਧਰ ਦਾ ਤੇ ਤਰਤੀਬਵਾਰ ਸਟੇਟ ਸਪੋਰਟਸ ਸਕੂਲ, ਜਲੰਧਰ ਦੇ ਪ੍ਰਿੰਸੀਪਲ ਅਜੇ ਕੁਮਾਰ ਬਾਹਰੀ, ਮੈਰੀਟੋਰੀਅਸ ਸਕੂਲ, ਜਲੰਧਰ ਦੇ ਪ੍ਰਿੰਸੀਪਲ ਰਾਜੀਵ ਹਾਂਡਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਜੀਐੱਸਐੱਸਐੱਸ) ਗਾਖਲ, ਧਾਲੀਵਾਲ ਦੇ ਪ੍ਰਿੰਸੀਪਲ ਲਲਿਤ ਮੋਹਨ ਸਮੇਤ ਤਿੰਨੋਂ ਸਬੰਧਤ ਸਕੂਲਾਂ ਦੇ ਸਟਾਫ਼ ਮੈਂਬਰਾਂ ਦਾ ਉਨ੍ਹਾਂ ਦੇ ਬੇਮਿਸਾਲ ਸਹਿਯੋਗ, ਸੁਚੱਜੇ ਪ੍ਰਬੰਧਾਂ ਤੇ ਇਸ ਬੂਟੇ ਲਗਾਉਣ ਦੀ ਮੁਹਿੰਮ ਨੂੰ ਭਰਪੂਰ ਸਫਲ ਬਣਾਉਣ ਵਿਚ ਦਿੱਤੇ ਸਰਗਰਮ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ।