ਤਾਜਪੁਰ ’ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 10 ਨੂੰ
ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਪਿੰਡ ਤਾਜਪੁਰ ’ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 10 ਅਪ੍ਰੈਲ ਨੂੰ
Publish Date: Tue, 07 Apr 2026 08:48 PM (IST)
Updated Date: Wed, 08 Apr 2026 04:14 AM (IST)

-ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਹੋਣਗੇ ਬਤੌਰ ਮੁੱਖ ਮਹਿਮਾਨ ਸ਼ਾਮਲ, ਵੱਡੀ ਗਿਣਤੀ ’ਚ ਕਿਸਾਨਾਂ ਨੂੰ ਕੈਂਪ ਦਾ ਲਾਭ ਉਠਾਉਣ ਦਾ ਸੱਦਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਧਰਤੀ ਮਾਤਾ ਬਚਾਓ’ ਅਭਿਆਨ ਤਹਿਤ ਜਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਤੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ 10 ਅਪ੍ਰੈਲ 2026 ਨੂੰ ਜਿਲ੍ਹਾ ਜਲੰਧਰ ਦੇ ਪਿੰਡ ਤਾਜਪੁਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਖੇਤੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ‘ਧਰਤੀ ਮਾਤਾ ਬਚਾਓ’ ਅਭਿਆਨ ਨੂੰ ਸਮਰਪਿਤ ਖੇਤੀ ਕੈਂਪ ਦੌਰਾਨ ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਕੈਂਪ ਦਾ ਉਦਘਾਟਨ ਕੀਤਾ ਜਾਵੇਗਾ ਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁੱਟਸ) ਡਾ. ਗੁਰਨਾਮ ਸਿੰਘ ਵੱਲੋਂ ਕੈਂਪ ਦੀ ਪ੍ਰਧਾਨਗੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ’ਚ ਕਿਸਾਨਾਂ ਨੂੰ ਸਾਓਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਤੇ ਖੇਤੀਬਾੜੀ ਵਿਭਾਗ ਦੇ ਅਫਸਰ ਪਹੁੰਚ ਰਹੇ ਹਨ। ਉਨਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ 10 ਅਪ੍ਰੈਲ ਨੂੰ ਪਿੰਡ ਤਾਜਪੁਰ ਵਿਖੇ ਲਗਾਏ ਜਾ ਰਹੇ ਜ਼ਿਲ੍ਹਾ ਪੱਧਰੀ ਕੈਂਪ ’ਚ ਵੱਡੀ ਗਿਣਤੀ ’ਚ ਸ਼ਿਰਕਤ ਕਰ ਕੇ ਖੇਤੀਬਾੜੀ ਮਾਹਿਰਾਂ ਦੇ ਸੁਝਾਵਾਂ ਅਨੁਸਾਰ ਖੇਤੀ ਨੂੰ ਲਾਹੇਵੰਦ ਧੰਦਾ ਬਣਾ ਕੇ ਸੂਬੇ ਦੀ ਆਰਥਿਕ ਪ੍ਰਗਤੀ ’ਚ ਵੱਡਮੁੱਲਾ ਯੋਗਦਾਨ ਪਾਉਣ।