ਉਦਯੋਗ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਨਮਾਨਿਤ
ਉਦਯੋਗ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਨਮਾਨਿਤ
Publish Date: Thu, 07 May 2026 07:56 PM (IST)
Updated Date: Thu, 07 May 2026 07:59 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਉਦਯੋਗ ਵਿੰਗ ਦੇ ਪ੍ਰਧਾਨ ਐੱਨਕੇ ਸ਼ਰਮਾ ਤੇ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵੱਲੋਂ ਜਲੰਧਰ ਸ਼ਹਿਰ ਦੇ ਉੱਘੇ ਉਦਯੋਗਪਤੀ ਗੁਰਪ੍ਰੀਤ ਸਿੰਘ ਰੰਧਾਵਾ ਨੂੰ ਸ਼੍ਰੋਮਣੀ ਅਕਾਲੀ ਦਲ ਉਦਯੋਗ ਵਿੰਗ ਜ਼ਿਲ੍ਹਾ ਜਲੰਧਰ ਦਾ ਪ੍ਰਧਾਨ ਨਿਯੁਕਤ ਕਰਨ ਉਪਰੰਤ ਯੂਨਾਈਟਡ ਫੋਰਮ ਆਫ ਇੰਡਸਟਰੀਜ਼ ਅਤੇ ਟ੍ਰੇਡ ਵੱਲੋਂ ਬੈਸਟ ਵੈਸਟਰਨ ਪਲੱਸ ਹੋਟਲ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਗੁਰਪ੍ਰੀਤ ਸਿੰਘ ਰੰਧਾਵਾ ਨੂੰ ਵਧਾਈ ਦਿੱਤੀ ਤੇ ਮੌਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਯੂਨਾਈਟਡ ਫ਼ੋਰਮ ਆਫ ਇੰਡਸਟਰੀਜ਼ ਦੇ ਆਹੁਦੇਦਾਰਾਂ ਤੇ ਮੈਂਬਰ ਸਾਹਿਬਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਦਯੋਗ ਵਿਚ ਆ ਰਹੀਆਂ ਮੁਸ਼ਕਲਾਂ ਤੋਂ ਭਲੀਭਾਂਤ ਜਾਣੂ ਹਾਂ, ਉਦਯੋਗ ਵਿਚ ਆ ਰਹੀਆਂ ਮੁਸ਼ਕਲਾਂ ਸਬੰਧੀ ਆਵਾਜ਼ ਉਠਾਵਾਂਗੇ ਅਤੇ ਮਸਲੇ ਹੱਲ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਫੋਕਲ ਪੁਆਇੰਟ ਐਕਸਟੈਨਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸਿੰਘ ਸੱਗੂ, ਉਦਯੋਗ ਨਗਰ ਮੈਨਿਊਫ਼ੈਕਚਰਿੰਗ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਸਿੰਘ ਭਸੀਨ, ਅਸ਼ੋਕ ਸ਼ਰਮਾ, ਗੁਰਨਾਮ ਸਿੰਘ, ਅਵਿਨਾਸ਼ ਭੱਲਾ, ਸ਼ਾਮ ਗੋਸਵਾਮੀ, ਰਾਜੀਵ ਮਿੱਤਲ, ਜਸਦੀਪ ਸਿੰਘ, ਜਗਦੀਪ ਸਾਹਨੀ, ਰਾਜ ਕੁਮਾਰ, ਸੰਦੀਪ ਕਪੂਰ, ਸੁਨੀਲ ਮਹਿਤਾ, ਵਿਕਾਸ ਕਟਿਆਲ, ਅਜੀਤ ਸਿੰਘ ਵਿਰਦੀ, ਜਸਜੀਤ ਬੇਦੀ, ਜਰਨੈਲ ਸਿੰਘ ਰੰਧਾਵਾ ਆਦਿ ਹਾਜ਼ਰ ਸਨ।