ਦਿਵਿਆ ਜਯੋਤੀ ਸਕੂਲ ਦਾ 5ਵੀਂ ਦਾ ਨਤੀਜਾ ਸ਼ਾਨਦਾਰ
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ,
Publish Date: Mon, 30 Mar 2026 09:14 PM (IST)
Updated Date: Mon, 30 Mar 2026 09:15 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਦਿਵਿਆ ਜਯੋਤੀ ਪਬਲਿਕ ਸਕੂਲ ਸ਼ਾਹਕੋਟ ਦਾ ਪੰਜਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਹੀ ਸ਼ਾਨਦਾਰ ਰਿਹਾ। ਐੱਸਸੀਈਆਰਟੀ ਵੱਲੋਂ ਲਈਆਂ ਗਈਆਂ ਪ੍ਰੀਖਿਆਵਾਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਚੰਗੇ ਨੰਬਰ ਹਾਸਲ ਕਰਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਕੋਆਰਡੀਨੇਟਰ ਮਾਨਸੀ ਬਾਂਸਲ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਚੰਗੀਆਂ ਪੁਜ਼ੀਸ਼ਨਾਂ ਲੈ ਕੇ ਪਾਸ ਹੋਏ ਹਨ। ਅਰਚਨਾ ਤੇ ਸ਼ਿਖਾ ਕੁਮਾਰੀ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ। ਹਰਲੀਨ ਕੌਰ ਨੇ 99.6 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਸੁਖਮਨੀ ਕੌਰ ਨੇ 98.8 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਮੱਲਿਆ। ਇਨ੍ਹਾਂ ਤੋਂ ਇਲਾਵਾ ਹੋਰਨਾਂ ਵਿਦਿਆਰਥੀਆਂ ਦਾ ਪ੍ਰਦਰਸ਼ਨ ਵੀ ਕਾਬਿਲ-ਏ-ਤਾਰੀਫ ਰਿਹਾ, ਜਿਨ੍ਹਾਂ ’ਚ ਸਹਿਜਦੀਪ ਕੌਰ (93.8 ਫੀਸਦੀ), ਨਵਦੀਪ ਕੌਰ (92.8 ਫੀਸਦੀ), ਯੁਵਰਾਜ ਨਾਹਰ (92.5 ਫੀਸਦੀ), ਯੁਵਰਾਜ ਕੱਲ੍ਹ (89.2 ਫੀਸਦੀ), ਗੁਰਨੂਰ ਸਿੰਘ (88.8 ਫੀਸਦੀ), ਗੁਰਸੀਰਤ ਸਿੰਘ (88.8 ਫੀਸਦੀ), ਗੁਰਨੂਰ ਸਿੰਘ (87.2 ਫੀਸਦੀ) ਅਤੇ ਏਕਮ ਗੁਪਤਾ (80 ਫੀਸਦੀ) ਅੰਕਾਂ ਨਾਲ ਸਫਲ ਰਹੇ। ਸਫਲਤਾ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਿੰਸੀਪਲ ਡਿੰਪਲ ਗੋਇਲ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ’ਤੇ ਸਕੂਲ ਸਟਾਫ ਮੈਂਬਰਾਂ ਪੁਨੀਤ ਸਿੰਘ, ਕੁਲਬੀਰ ਸਿੰਘ, ਅਧਿਆਪਕ ਮਿਸ਼ੀ, ਪੂਨਮ, ਅਰਵਿੰਦਰ ਕੌਰ, ਰਜਿੰਦਰ ਕੌਰ, ਪਰਮਿੰਦਰ ਕੌਰ, ਮਨਵਿੰਦਰ ਕੌਰ, ਸਰਬਜੀਤ ਕੌਰ, ਰਮਨਦੀਪ ਕੌਰ, ਸੁਰਭੀ ਆਦਿ ਹਾਜ਼ਰ ਸਨ।