- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬੇ ਕੇ ਦੇ ਦੋਹਾਂ ਸਕੂਲਾਂ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਧੂਮ-ਧਾਮ ਨਾਲ ਮਨਾਇਆ

ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ :
ਬੀ ਕੇ ਇੰਟਰਨੈਸ਼ਨਲ ਕਾਨਵੈਂਟ ਸਕੂਲ ਅਤੇ ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ, ਵਾੜਾ ਜੋਧ ਸਿੰਘ ਵਿਖੇ ਸੰਤ ਬਾਬਾ ਨਾਹਰ ਸਿੰਘ ਜੀ ਅਤੇ ਸੰਤ ਬਾਬਾ ਕਪੂਰ ਸਿੰਘ ਜੀ ਦੇ ਆਸ਼ੀਰਵਾਦ ਸਦਕਾ ਦਿਵਾਲੀ ਅਤੇ ਬੰਦੀਛੋੜ ਦਿਵਸ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵੱਲੋਂ ਇੰਟਰ ਹਾਊਸ ਰੰਗੋਲੀ ਮੁਕਾਬਲੇ ਦੇ ਤਹਿਤ ਸੁੰਦਰ ਰੰਗੋਲੀ ਬਣਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੀ ਆਪਣੇ ਕਲਾਸਰੂਮ, ਸਕੂਲ਼ ਨੂੰ ਸੁੰਦਰ ਦੀਵਿਆਂ, ਮੋਮਬੱਤੀਆਂ ਤੇ ਰੰਗੋਲੀ ਨਾਲ ਸਜਾ ਕੇ ਦਿਵਾਲੀ ਦੀਆਂ ਖੁਸ਼ੀਆਂ ਮਨਾਈਆਂ।
ਇਸ ਮੌਕੇ ਵਿਸ਼ੇਸ਼ ਅਸੈਂਬਲੀ ਕਰਵਾਈ ਗਈ ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਦਿਵਾਲੀ ,ਬੰਦੀ ਛੋੜ ਦਿਵਸ ,ਧਨ ਤੇਰਸ , ਵਿਸ਼ਵਕਰਮਾ ਦਿਵਸ ਤੇ ਗੋਵਰਧਨ ਪੂਜਾ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਸੱਦਾਮ ਖਾਨ ਐੱਮ ਡੀ , ਅਮਰਜੀਤ ਕੌਰ , ਨੀਤੀਮਾ ਪੁਰੀ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਬਿਨਾਂ ਕਿਸੇ ਭੇਦਭਾਵ ਦੇ ਸਾਰੇ ਤਿਉਹਾਰ ਖੁਸ਼ੀ ਨਾਲ ਮਨਾਉਣ ਦਾ, ਆਪਣੇ ਅੰਦਰੋਂ ਬੁਰਾਈ ਦਾ ਹਨੇਰਾ ਦੂਰ ਕਰਕੇ ਅੱਛਾਈ ਦੀ ਰੌਸ਼ਨੀ ਦੇ ਦੀਵੇ ਜਗਾਉਣ ਦਾ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਬਾਬਾ ਜੀ ਕਪੂਰ ਸਿੰਘ ਵੱਲੋਂ ਸ਼ੁੱਭ ਤਿਉਹਾਰ ਤੇ ਸਭ ਨੂੰ ਅਸ਼ੀਰਵਾਦ ਦਿੰਦੇ ਹੋਏ ਤੋਹਫੇ ਵੰਡੇ ਗਏ।