- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਦੇ ਆਸ਼ਰਮ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਮਨਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਦੇ ਆਸ਼ਰਮ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਮੌਕੇ ਆਸ਼ਰਮ ਦੇ ਵਿਹੜੇ ਨੂੰ ਦੀਵਿਆਂ ਤੇ ਮਨਮੋਹਕ ਸਜਾਵਟ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ। ਸਮਾਗਮ ਦਾ ਆਰੰਭ ਵੇਦ ਮੰਤਰਾਂ ਦੇ ਉਚਾਰਨ ਨਾਲ ਹੋਇਆ। ਸਮਾਗਮ ਦਾ ਮੰਚ ਸੰਚਾਲਨ ਤ੍ਰਿਪਦਾ ਭਾਰਤੀ ਨੇ ਕੀਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਦੀਵਾਲੀ ਦੀ ਅਧਿਆਤਮਿਕ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਦੀਵਾਲੀ ਕੇਵਲ ਬਾਹਰ ਦੀਵੇ ਜਗਾਉਣ ਦਾ ਤਿਉਹਾਰ ਨਹੀਂ, ਸਗੋਂ ਇਹ ਜੀਵਨ ’ਚ ਗਿਆਨ, ਰੌਸ਼ਨੀ ਤੇ ਸਾਕਾਰਾਤਮਕ ਸੋਚ ਨੂੰ ਅਪਣਾਉਣ ਦਾ ਸੰਦੇਸ਼ ਵੀ ਦਿੰਦੀ ਹੈ। ਇਸ ਉਪਰੰਤ ਬ੍ਰਹਮਗਿਆਨ ਪ੍ਰਾਪਤ ਸਾਧਕਾਂ ਵੱਲੋਂ ਮਨਮੋਹਕ ਨਾਚ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ। ਉੱਥੇ ਹੀ ਕਲਿੰਦੀ ਭਾਰਤੀ ਨੇ ਅਜੋਕੇ ਜੀਵਨ ਨਾਲ ਜੁੜੀਆਂ ਮਿਸਾਲਾਂ ਰਾਹੀਂ ਦੀਵਾਲੀ ਦੇ ਅਧਿਆਤਮਿਕ ਸੰਦੇਸ਼ ਨੂੰ ਸਮਝਾਇਆ। ਇਸ ਮੌਕੇ ਡਾ. ਸਰਵੇਸ਼ਵਰ ਨੇ ਭਾਰਤ ਦੇ ਵੱਖ-ਵੱਖ ਖੇਤਰਾਂ ’ਚ ਦੀਵਾਲੀ ਮਨਾਉਣ ਪਿੱਛੇ ਮੌਜੂਦ ਧਾਰਮਿਕ ਤੇ ਸੱਭਿਆਚਾਰਕ ਮਾਨਤਾਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਸਮਾਗਮ ਦਾ ਮੁੱਖ ਆਕਰਸ਼ਣ ਸੁੰਦਰ ਤੇ ਮਨਮੋਹਕ ਰੰਗੋਲੀਆਂ ਰਹੀਆਂ, ਜਿਨ੍ਹਾਂ ਨੇ ਆਸ਼ਰਮ ਦੇ ਵਿਹੜੇ ਦੀ ਸ਼ੋਭਾ ਨੂੰ ਹੋਰ ਵੀ ਵਧਾ ਦਿੱਤਾ।