- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਐਲੀਮੈਂਟਰੀ ਸਕੂਲ ਰਾਮਪੁਰ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਸਰਕਾਰੀ ਐਲੀਮੈਂਟਰੀ ਸਕੂਲ ਰਾਮਪੁਰ ਸੈਂਟਰ ਬੱਗਾ ਬਲਾਕ ਸ਼ਾਹਕੋਟ-2 ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਰਮਨ ਗੁਪਤਾ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਲਗਾਤਾਰ ਗੰਧਲੇ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ‘ਹਰੀ ਦੀਵਾਲੀ’ ਮਨਾਉਣ ਲਈ ਪ੍ਰੇਰਿਤ ਕੀਤਾ। ਇਸ ਖੁਸ਼ੀ ਦੇ ਮੌਕੇ ‘ਤੇ ਵਿਦਿਆਰਥੀਆਂ ਵੱਲੋਂ ਆਪਣੀਆਂ ਜਮਾਤਾਂ ਨੂੰ ਬੜੇ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ, ਜਿਸ ਦਾ ਹੈੱਡ ਟੀਚਰ ਰਮਨ ਗੁਪਤਾ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਵਿਸ਼ੇਸ਼ ਤੌਰ ‘ਤੇ ਨਿਰੀਖਣ ਕੀਤਾ ਗਿਆ। ਇਸ ਦੌਰਾਨ ਬੱਚਿਆਂ ਵੱਲੋਂ ਬਣਾਈ ਗਈ ਸੁੰਦਰ ਰੰਗੋਲੀ ਨੇ ਸਾਰਿਆਂ ਦਾ ਮਨ ਮੋਹ ਲਿਆ। ਇਸ ਤੋਂ ਇਲਾਵਾ ਸਕੂਲ ਵਿਚ ਦੀਵੇ ਜਗਾ ਕੇ ਦੀਪਮਾਲਾ ਵੀ ਕੀਤੀ ਗਈ। ਸਮਾਗਮ ਦੌਰਾਨ ਹੈੱਡ ਟੀਚਰ ਗੁਪਤਾ ਵੱਲੋਂ ਸਕੂਲ ਦੇ ਸਮੂਹ ਸਟਾਫ਼ ਨੂੰ ਦੀਵਾਲੀ ਦੇ ਤੋਹਫ਼ੇ ਭੇਟ ਕੀਤੇ ਗਏ। ਅਖੀਰ ਵਿਚ ਸਮਾਜ ਸੇਵਕ ਸਰਬਜੀਤ ਸਿੰਘ ਸਾਬੀ ਰਾਮਪੁਰ ਵੱਲੋਂ ਸਮੂਹ ਸਟਾਫ਼ ਅਤੇ ਬੱਚਿਆਂ ਨੂੰ ਰਿਫਰੈਸ਼ਮੈਂਟ ਵੰਡੀ ਗਈ। ਇਸ ਮੌਕੇ ਮਾਸਟਰ ਮਨਪ੍ਰੀਤ ਸਿੰਘ, ਮਾਸਟਰ ਦੀਪਕ ਅਰੋੜਾ, ਅਧਿਆਪਕ ਮਨਦੀਪ ਕੌਰ, ਸੁਮਨਦੀਪ ਕੌਰ, ਸੰਦੀਪ ਕੌਰ, ਰਾਜ ਰਾਣੀ, ਪਿੰਕੀ, ਸੀਮਾ ਰਾਣੀ ਤੇ ਸਰਬਜੀਤ ਕੌਰ ਆਦਿ ਹਾਜ਼ਰ ਸਨ।