- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੰਡੋ ਸਵਿਸ ਸਕੂਲ ਵਿਖੇ ਬੜੇ ਹਰਸ਼ੋ- ਹਲ਼ਾਸ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ।

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ
ਇੰਡੋ-ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ’ਚ ਕਿੰਡਰਗਾਰਟਨ ਦੇ ਨੰਨ੍ਹੇ-ਮੁੰਨੇ ਬੱਚਿਆਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਾਊਸ ਬੁਲੇਟਿਨ ਬੋਰਡ ,ਰੰਗੋਲੀ ,ਕੁਕਿੰਗ ਵਿਦਾਆਊਟ ਫਾਇਰ ਅਤੇ ਥਾਲ਼ੀ ਡੈਕੋਰੇਸ਼ਨ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਹਾਊਸ ਬੁਲੇਟਿਨ ਬੋਰਡ ਅਤੇ ਰੰਗੋਲੀ ਮੁਕਾਬਲਾ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਵਿਦਿਆਰਥੀਆਂ ਨੇ ਕਲਾਤਮਕ ਪ੍ਰਤਿਭਾ ਅਤੇ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਹੁਤ ਹੀ ਸੁੰਦਰ ਤੇ ਆਕਰਸ਼ਕ ਬੁਲੇਟਿਨ ਬੋਰਡ ਤਿਆਰ ਕੀਤੇ। ਇਸ ਦੇ ਨਾਲ ਹੀ ਰੰਗ-ਬਿਰੰਗੇ ਰੰਗਾਂ ਨਾਲ ਮਨਮੋਹਕ ਰੰਗੋਲੀਆਂ ਬਣਾਈਆਂ ਗਈਆਂ। ਇਸ ਤੋਂ ਇਲਾਵਾ ਕੁਕਿੰਗ ਵਿਦਾਆਊਟ ਫਾਇਰ ਤੇ ਥਾਲੀ ਡੈਕੋਰੇਸ਼ਨ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਦੀਵਾਲੀ ਦੀ ਖੁਸ਼ੀ ਦੇ ਨਾਲ-ਨਾਲ ਆਪਣੀ ਕਲਾ ਤੇ ਟੀਮ ਵਰਕ ਦੀ ਭਾਵਨਾ ਦਾ ਵੀ ਪ੍ਰਗਟਾਵਾ ਕੀਤਾ। ਬੁਲੇਟਿਨ ਬੋਰਡ ਮੁਕਾਬਲੇ ’ਚ ਭਗਤ ਹਾਊਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ, ਆਜ਼ਾਦ ਨੇ ਦੂਜਾ ਅਤੇ ਕਰਤਾਰ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਹੀ ਰੰਗੋਲੀ ਮੁਕਾਬਲੇ ਵਿੱਚ ਕਰਤਾਰ ਹਾਊਸ ਨੇ ਪਹਿਲਾ ,ਭਗਤ ਹਾਊਸ ਨੇ ਦੂਜਾ ਅਤੇ ਆਜ਼ਾਦ ਹਾਊਸ ਤੇ ਊਧਮ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਮਿਹਨਤ ਨਾਲ ਮੁਕਾਬਲੇ ਵਿੱਚ ਭਾਗ ਲਿਆ। ਸਕੂਲ ਪ੍ਰਿੰਸੀਪਲ ਡਾ.ਪੰਕਜ ਸ਼ਰਮਾ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਈਕੋ-ਫ੍ਰੈਂਡਲੀ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਜਯੋਤੀ ਸ਼ਰਮਾ ਅਤੇ ਐੱਮ.ਡੀ ਸ਼ਿਵਮ ਸ਼ਰਮਾ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।