ਗੁਰੂ ਸਾਹਿਬ ਦੀ ਬਦੌਲਤ ਸਿਰ ਉੱਚਾ ਕਰ ਕੇ ਜੀਅ ਰਹੇ ਹਾਂ : ਭਾਈ ਮੱਖੂ
ਸ਼ਹੀਦੀ ਦਿਹਾੜੇ ਸਬੰਧੀ ਮੁਹੱਲਾ ਢੇਰੀਆਂ ਵਿਖੇ ਸਜਾਏ ਦੀਵਾਨ
Publish Date: Wed, 24 Dec 2025 06:50 PM (IST)
Updated Date: Wed, 24 Dec 2025 06:52 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਉਲੀਕੀ ਸਮਾਗਮਾਂ ਦੀ ਲੜੀ ਤਹਿਤ ਅੱਠਵੇਂ ਦਿਨ ਦੇ ਦੀਵਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮੁਹੱਲਾ ਢੇਰੀਆਂ ਵਿਖੇ ਸਜਾਏ ਗਏ। ਹੈੱਡ ਗ੍ਰੰਥੀ ਭਾਈ ਸਰਬਜੀਤ ਸਿੰਘ ਵੱਲੋਂ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਸੁਖਦੇਵ ਸਿੰਘ ਦੇ ਜਥੇ ਵੱਲੋਂ ਕੀਰਤਨ ਦੁਆਰਾ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਉਪਰੰਤ ਭਾਈ ਹਰਵਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਉੱਘੇ ਸਿੱਖ ਪ੍ਰਚਾਰਕ ਭਾਈ ਹਰਪਾਲ ਸਿੰਘ ਮੱਖੂ ਵੱਲੋਂ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦਾ ਭਾਈ ਕੁੰਮੇ ਮਾਸਕੀ ਦੇ ਘਰੋਂ ਗੰਗੂ ਬ੍ਰਾਹਮਣ ਦੇ ਪਿੰਡ ਖੇੜੀ ਜਾਣਾ ਅਤੇ ਗੰਗੂ ਦੁਆਰਾ ਮਾਤਾ ਜੀ ਤੇ ਸਾਹਿਬਜ਼ਾਦਿਆਂ ਨੂੰ ਗ੍ਰਿਫਤਾਰ ਕਰਵਾ ਕੇ ਮੋਰਿੰਡੇ ਕੋਤਵਾਲੀ ਭੇਜਣ ਦਾ ਇਤਿਹਾਸ ਸਰਵਣ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਬਦੌਲਤ ਹੀ ਅੱਜ ਅਸੀਂ ਸਿਰ ਉੱਚਾ ਕਰਕੇ ਜੀਅ ਰਹੇ ਹਾਂ। ਸਟੇਜ ਸੰਚਾਲਨ ਦੀ ਸੇਵਾ ਨਿਭਾਉਂਦੇ ਹੋਏ ਪਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਸਮਾਗਮ ਦੇ ਨੌਵੇਂ ਦਿਨ ਦੇ ਸਮਾਗਮ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੈਦਪੁਰ ਝਿੜੀ ਵਿਖੇ ਹੋਣਗੇ ਜਿਸ ਵਿਚ ਭਾਈ ਸੰਤੋਖ ਸਿੰਘ ਦੇ ਜਥੇ ਵੱਲੋਂ ਕੀਰਤਨ ਤੇ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਗੰਗਾਨਗਰ ਵਾਲਿਆਂ ਵੱਲੋਂ ਕਥਾ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੂਬਾਈ ਆਗੂ ਜਥੇ. ਸੁਲੱਖਣ ਸਿੰਘ, ਮਾਰਕੀਟ ਕਮੇਟੀ ਮਹਿਤਪੁਰ ਦੇ ਚੇਅਰਮੈਨ ਬਲਕਾਰ ਸਿੰਘ ਚੱਠਾ, ਪਰਮਜੀਤ ਕੌਰ ਬਜਾਜ ਐੱਮਸੀ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੁਲਬੀਰ ਸਿੰਘ ਧੰਜੂ, ਰਣਧੀਰ ਸਿੰਘ ਠੇਕੇਦਾਰ, ਅਵਤਾਰ ਸਿੰਘ, ਬਲਦੇਵ ਸਿੰਘ, ਗੁਰਿੰਦਰ ਸਿੰਘ ਲੱਕੀ, ਖੁਸ਼ਦੀਪ ਸਿੰਘ ਧੰਜੂ, ਗੁਰਭਿੰਦਰ ਸਿੰਘ, ਇੰਦਰਵੀਰ ਸਿੰਘ, ਡਾ. ਜਸਵੰਤ ਸਿੰਘ ਭੰਡਾਲ, ਗ੍ਰੰਥੀ ਭਾਈ ਅੰਮ੍ਰਿਤਪਾਲ ਸਿੰਘ, ਭਾਈ ਰੇਸ਼ਮ ਸਿੰਘ, ਭਾਈ ਬਲਵੰਤ ਸਿੰਘ, ਮਨਜੀਤ ਸਿੰਘ ਭਾਟੀਆ, ਸੁਸਾਇਟੀ ਪ੍ਰਧਾਨ ਮਾਸਟਰ ਬਲਜੀਤ ਸਿੰਘ, ਗੁਰਮੁਖ ਸਿੰਘ ਬਾਟੂ, ਜਸਵਿੰਦਰ ਸਿੰਘ ਮੰਗਾ, ਪ੍ਰਿਤਪਾਲ ਸਿੰਘ, ਅਕੱਤਰ ਸਿੰਘ, ਬੰਟੀ ਵਾਲੀਆ, ਕੁਲਵਿੰਦਰ ਸਿੰਘ, ਸ਼ਰਨਜੀਤ ਸਿੰਘ ਖਾਲਸਾ, ਜਸਕਰਨ ਸਿੰਘ, ਮਨਮੀਤ ਸਿੰਘ, ਧਰਮਿੰਦਰ ਸਿੰਘ, ਰਛਪਾਲ ਸਿੰਘ, ਸਤਵੰਤ ਸਿੰਘ, ਗਿਆਨੀ ਕਿਰਪਾਲ ਸਿੰਘ, ਡਾ. ਸੁਰਿੰਦਰ ਸਿੰਘ, ਮਾਸਟਰ ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਚਤਰਥ, ਪਵਨਦੀਪ ਸਿੰਘ ਗੋਪੀ, ਹਰਭਜਨ ਸਿੰਘ, ਭਾਈ ਹਜ਼ਾਰਾ ਸਿੰਘ, ਕੇਵਲ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।