ਬੱਚੇ ਦੇਸ਼ ਦਾ ਭਵਿੱਖ ਅਤੇ ਰਾਸ਼ਟਰ ਦਾ ਮਾਣ : ਦਵਿੰਦਰ ਸਿੰਘ

ਰਾਕੇਸ਼ ਗਾਂਧੀ, ਜਲੰਧਰ : ਦਯਾਨੰਦ ਮਾਡਲ ਸਕੂਲ ਮਾਡਲ ਟਾਊਨ ਜਲੰਧਰ ਵਿੱਚ ਅੱਜ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਆਜ਼ਾਦੀ ਦਾ ਅੰਮਿ੍ਤ ਮਹੋਤਸਵ ਮਨਾਇਆ ਗਿਆ ਜਿਸ ਵਿਚ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਦਵਿੰਦਰ ਸਿੰਘ ਆਈ ਏ ਐਸ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਓਐੱਸਡੀ ਦੀਪਕ ਬਾਲੀ ਮੁੱਖ ਮਹਿਮਾਨ ਸਨ। ਸਕੂਲ ਦੇ ਪਿੰ੍ਸੀਪਲ ਵਿਨੋਦ ਕੁਮਾਰ ਨੇ ਆਏ ਹੋਏ ਮਹਿਮਾਨਾਂ ਨੂੰ ਗੁਲਦਸਤੇ ਦੇ ਕੇ ਸਨਮਾਨਤ ਕੀਤਾ ਅਤੇ ਬੱਚਿਆਂ ਨੇ ਫੁੱਲਾਂ ਦੀ ਵਰਖਾ ਕਰਕੇ ਉਨਾਂ੍ਹ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਸਕੂਲ ਬੱਚਿਆਂ ਨੇ ਰੰਗਾਰੰਗ ਪੋ੍ਗਰਾਮ ਪੇਸ਼ ਕਰਕੇ ਆਏ ਹੋਏ ਮਹਿਮਾਨਾਂ ਦਾ ਮਨ ਮੋਹ ਲਿਆ। ਨੰਨ੍ਹੇ ਮੁੰਨੇ ਬੱਚਿਆਂ ਨੇ ਕਵਿਤਾਵਾਂ, ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਹੋਇਆ ਲੋਕ ਨਾਚ ਗਿੱਧਾ ਅਤੇ ਭੰਗੜਾ ਪੇਸ਼ ਕੀਤਾ। ਬੱਚਿਆਂ ਵੱਲੋਂ ਪੇਸ਼ ਕੀਤਾ ਗਿਆ ਦੇਸ਼ ਲਈ ਜਾਨ ਕੁਰਬਾਨ ਕਰਨ ਵਾਲੇ ਫੌਜੀਆਂ ਦੀ ਸ਼ਹਾਦਤ ਸਬੰਧੀ ਪੋ੍ਗਰਾਮ ਨੇ ਆਏ ਹੋਏ ਮਹਿਮਾਨਾਂ ਅਤੇ ਬੱਚਿਆਂ ਦੇ ਅੱਖਾਂ ਵਿੱਚ ਹੰਝੂ ਲਿਆ ਦਿੱਤੇ।

ਕਮਿਸ਼ਨਰ ਨਗਰ ਨਿਗਨ ਜਲੰਧਰ ਦਵਿੰਦਰ ਸਿੰਘ ਨੇ ਬੱਚਿਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅੱਜ ਦੇ ਵਿਦਿਆਰਥੀਆਂ ਦਾ ਜੋਸ਼ ਇਸ ਗੱਲ ਦਾ ਗਵਾਹ ਹਨ ਕਿ ਸਾਡੇ ਇਹੀ ਬੱਚੇ ਸਾਡੇ ਦੇਸ਼ ਦਾ ਭਵਿੱਖ ਅਤੇ ਸਾਡੇ ਰਾਸ਼ਟਰ ਦਾ ਮਾਣ ਹਨ। ਇਨਾਂ੍ਹ ਬੱਚਿਆਂ ਵਿਚ ਦੇਸ਼ ਦਾ ਭਵਿੱਖ ਹੈ। ਉਨਾਂ੍ਹ ਸਕੂਲ ਦੇ ਪਿੰ੍ਸੀਪਲ ਵਿਨੋਦ ਕੁਮਾਰ,ਸਕੂਲ ਦੇ ਸਟਾਫ ਅਤੇ ਬੱਚਿਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਤੀ।

ਦੀਪਕ ਬਾਲੀ ਨੇ ਸਭ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਉਨਾਂ੍ਹ ਆਜ਼ਾਦੀ ਦੇ ਘੁਲਾਟੀਆਂ ਨੂੰ ਯਾਦ ਕਰਦੇ ਹੋਏ ਬੱਚਿਆਂ ਨੂੰ ਆਪਣੀ ਮਿੱਟੀ ਨਾਲ ਜੁੜੇ ਰਹਿਣ ਦਾ ਸੁਨੇਹਾ ਵੀ ਦਿੱਤਾ। ਸਮਾਗਮ ਵਿਚ ਆਏ ਮਹਿਮਾਨਾਂ ਦਾ ਸ਼ੁਕਰੀਆ ਅਦਾ ਕਰਦੇ ਹੋਏ ਪਿੰ੍ਸੀਪਲ ਵਿਨੋਦ ਕੁਮਾਰ ਨੇ ਕਿਹਾ ਕਿ ਉਹ ਜਦ ਬੀਤੇ ਦਿਨੀਂ ਨਗਰ ਨਿਗਮ ਦੇ ਕਮਿਸ਼ਨਰ ਦਵਿੰਦਰ ਸਿੰਘ ਨੂੰ ਮਿਲੇ ਸਨ ਤਾਂ ਉਨ੍ਹਾਂ ਨੂੰ ਇਹ ਲੱਗਾ ਹੀ ਨਹੀਂ ਕਿ ਉਹ ਕਿਸੇ ਆਈਏਐੱਸ ਅਫ਼ਸਰ ਨੂੰ ਮਿਲ ਰਹੇ ਹਨ। ਉਨਾਂ੍ਹ ਦੱਸਿਆ ਕਿ ਪਹਿਲੀ ਵਾਰ ਮਿਲਣ 'ਤੇ ਜਿੰਨਾ ਪਿਆਰ ਅਤੇ ਸਤਿਕਾਰ ਨਗਰ ਨਿਗਮ ਦੇ ਕਮਿਸ਼ਨਰ ਨੇ ਉਨਾਂ੍ਹ ਨੂੰ ਦਿੱਤਾ ਹੈ, ਇਹ ਉਨਾਂ੍ਹ ਦੀ ਸਾਧਾਰਨ ਸ਼ਖ਼ਸੀਅਤ ਨੂੰ ਦਰਸਾਉਂਦਾ ਹੈ।