ਦੁਆਬਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਇਕੱਤਰਤਾ
ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੀ ਮਹੀਨਾਵਾਰ ਮੀਟਿੰਗ ਹੋਈ
Publish Date: Tue, 05 May 2026 09:11 PM (IST)
Updated Date: Tue, 05 May 2026 09:14 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਬਾਧੋਆਣਾ ਸਾਹਿਬ, ਡੱਲੀ ਵਿਖੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲੀ ਨੰਗਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨੀ ਨਾਲ ਜੁੜੇ ਵੱਖ-ਵੱਖ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਭੋਗਪੁਰ ਸ਼ੂਗਰ ਮਿਲ ਵੱਲੋਂ ਗੰਨੇ ਦੀ ਬਕਾਇਆ ਪੇਮੈਂਟ ਜਲਦੀ ਕਰਨ ਦੀ ਮੰਗ ਕੀਤੀ ਗਈ। ਨਾਲ ਹੀ ਕੁਦਰਤੀ ਝਾੜ ਘਟਣ ਕਾਰਨ ਕਿਸਾਨਾਂ ‘ਤੇ ਲਗਾਈ ਗਈ ਪੈਨਲਟੀ ਰਕਮ ਨੂੰ ਮਾਫ ਕਰਨ ਦੀ ਮੰਗ ਉਠਾਈ ਗਈ। ਆਗੂਆਂ ਨੇ ਕਿਹਾ ਕਿ ਸ਼ੂਗਰ ਫੈਡ ਐਕਟ ਮੁਤਾਬਕ ਕਿਸਾਨਾਂ ਨੂੰ ਗੰਨੇ ਦੀ ਅਦਾਇਗੀ 14 ਦਿਨਾਂ ਅੰਦਰ ਕੀਤੀ ਜਾਣੀ ਚਾਹੀਦੀ ਹੈ ਅਤੇ ਅਗਲੇ ਸੀਜ਼ਨ ਲਈ ਗੰਨੇ ਦਾ ਰੇਟ 500 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਜਾਵੇ। ਸੁਖਵਿੰਦਰ ਸਿੰਘ ਦਰਾਵਾਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 15 ਮਈ ਨੂੰ ਰਾਜਪਾਲ ਦੇ ਘਿਰਾਓ ਦੀ ਕਾਲ ਦਿੱਤੀ ਗਈ ਹੈ। ਇਸ ਮੌਕੇ ਚਰਨਜੀਤ ਸਿੰਘ (ਜ਼ਿਲ੍ਹਾ ਪ੍ਰਧਾਨ), ਬਲਜੀਤ ਸਿੰਘ ਘੋੜਾ, ਦੀਦਾਰ ਸਿੰਘ ਨੰਗਲ ਰਹੀਆ, ਬਲਜਿੰਦਰ ਸਿੰਘ ਲਾਧੜਾ, ਦਵਿੰਦਰ ਸਿੰਘ ਭਟਨੂਰਾ, ਬਾਬਾ ਹਰਚੰਦ ਸਿੰਘ, ਜਸਵਿੰਦਰ ਸਿੰਘ ਜੰਡੀਰ, ਸੁਰਿੰਦਰ ਸਿੰਘ, ਪਰਮਿੰਦਰ ਸਿੰਘ ਪੰਨੂ, ਗੁਰਮੇਲ ਸਿੰਘ, ਹਰਭਜਨ ਸਿੰਘ ਸਮੇਤ ਹੋਰ ਹਾਜ਼ਰ ਸਨ।