ਗੁਰੂ ਕ੍ਰਿਪਾ ਇੰਟਰਨੈਸ਼ਨਲ ਸੰਸਥਾ ਵੱਲੋਂ ਕੰਨਿਆਦਾਨ
ਗੁਰੂ ਕ੍ਰਿਪਾ ਇੰਟਰਨੈਸ਼ਨਲ ਕੰਨਿਆਦਾਨ ਸੰਸਥਾ ਵੱਲੋਂ ਕੰਨਿਆਦਾਨ
Publish Date: Tue, 17 Feb 2026 10:24 PM (IST)
Updated Date: Wed, 18 Feb 2026 04:16 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਗੁਰੂ ਕ੍ਰਿਪਾ ਇੰਟਰਨੈਸ਼ਨਲ ਕੰਨਿਆਦਾਨ ਸੰਸਥਾ ਵੱਲੋਂ ਕੋਹੇਨੂਰ ਪੈਲੇਸ ਤਲ੍ਹਣ ’ਚ ਇਕ ਵਿਸ਼ੇਸ਼ ਕੰਨਿਆਦਾਨ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ’ਚ ਅੰਬੇਡਕਰ ਸੈਨਾ ਮੂਲ ਨਿਵਾਸੀ ਜਲੰਧਰ ਦੇ ਜਨਰਲ ਸਕੱਤਰ ਅਮਰ ਨਾਥ ਮਹੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਸੰਸਥਾ ਦੇ ਇਸ ਮਾਨਵਤਾ ਭਲਾਈ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ। ਸਮਾਗਮ ਦੌਰਾਨ ਲੋੜਵੰਦ ਪਰਿਵਾਰਾਂ ਦੀਆਂ 5 ਧੀਆਂ ਦੇ ਵਿਆਹ ਲਈ ਕੰਨਿਆਦਾਨ ਤੇ ਘਰੇਲੂ ਲੋੜਾਂ ਦਾ ਸਾਮਾਨ ਵੀ ਭੇਟ ਕੀਤਾ ਗਿਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਅਮਰ ਨਾਥ ਮਹੇ ਨੇ ਕਿਹਾ , “ਧੀਆਂ ਦੀ ਮਦਦ ਕਰਨਾ ਤੇ ਉਨ੍ਹਾਂ ਦੇ ਹੱਥਾਂ ਤੇ ਸ਼ਗਨਾਂ ਦੀ ਮਹਿੰਦੀ ਸਜਾਉਣਾ ਸਭ ਤੋਂ ਪਵਿੱਤਰ ਕਾਰਜ ਹੈ। ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਅਜਿਹੀਆਂ ਸੰਸਥਾਵਾਂ ਦਾ ਸਾਥ ਦੇਈਏ। ਸਮਾਜ ਦੀ ਮਜ਼ਬੂਤੀ ਲਈ ਅਜਿਹੇ ਉਪਰਾਲੇ ਬੇਹੱਦ ਜ਼ਰੂਰੀ ਹਨ।”