ਦੂਨ ਵਰਲਡ ਸਕੂਲ ਮਲਸੀਆਂ ਦਾ ਉਦਘਾਟਨੀ ਸਮਾਰੋਹ 7 ਨੂੰ
ਦੂਨ ਵਰਲਡ ਸਕੂਲ ਮਲਸੀਆਂ ਦਾ ਉਦਘਾਟਨੀ ਸਮਾਰੋਹ 7 ਨੂੰ
Publish Date: Tue, 03 Feb 2026 09:21 PM (IST)
Updated Date: Wed, 04 Feb 2026 04:14 AM (IST)

* ਕੈਬਨਿਟ ਮੰਤਰੀ ਮਹਿੰਦਰ ਭਗਤ, ਵਿਧਾਇਕ ਲਾਡੀ ਢੋਸ, ਬੀਬੀ ਮਾਨ ਤੇ ਪੰਡੋਰੀ ਕਰਨਗੇ ਸ਼ਿਰਕਤ ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਮਲਸੀਆਂ-ਲੋਹੀਆਂ ਰੋਡ ਸਥਿਤ ਦੂਨ ਵਰਲਡ ਸਕੂਲ ਦਾ ਸ਼ਾਨਦਾਰ ਉਦਘਾਟਨੀ ਸਮਾਰੋਹ 7 ਫਰਵਰੀ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸਕੂਲ ਦੇ ਐੱਮਡੀ ਜਸਵੰਤ ਸਿੰਘ ਦਾਨੀਆ (ਸੇਵਾਮੁਕਤ ਡੀਈਓ) ਨੇ ਦੱਸਿਆ ਕਿ ਇਲਾਕੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਮੰਤਵ ਨਾਲ ਦੂਨ ਵਰਲਡ ਸਕੂਲ ਦੀ ਸਥਾਪਨਾ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਸਕੂਲ ਦਾ ਉਦਘਾਟਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਹਲਕਾ ਨਕੋਦਰ ਦੇ ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ‘ਆਪ’ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਉਦਘਾਟਨੀ ਸਮਾਗਮ ਦੌਰਾਨ ਸ਼੍ਰੀ ਸਹਿਜ ਪਾਠ ਸਾਹਿਬ ਦਾ ਭੋਗ ਪਾਇਆ ਜਾਵੇਗਾ। ਉਪਰੰਤ ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਪ੍ਰੋ. ਜਗਰੂਪ ਸਿੰਘ ਵੱਲੋਂ ਸ਼ਬਦ ਕੀਰਤਨ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣਾ ਵੱਲੋਂ ਕਥਾ ਕੀਤੀ ਜਾਵੇਗੀ। ਇਸ ਮੌਕੇ ਚੇਅਰਮੈਨ ਕੁਲਵੰਤ ਸਿੰਘ ਦਾਨੀ, ਸਤਵੰਤ ਸਿੰਘ ਦਾਨੀ, ਡਾਇਰੈਕਟਰ ਐਸਪੀ ਕੌਰ, ਚੇਅਰਮੈਨ ਇੰਜ. ਪਰਮਵੀਰ ਸਿੰਘ, ਜਨਰਲ ਸਕੱਤਰ ਇੰਦਰਪ੍ਰਤਾਪ ਸਿੰਘ ਵੱਲੋਂ ਮਹਿਮਾਨਾਂ ਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ ਜਾਵੇਗਾ।