ਢੀਂਡਸਾ ਨੇ ਡੋਰ-ਟੂ-ਡੋਰ ਮੁਹਿੰਮ ਦੀ ਕੀਤੀ ਸ਼ੁਰੂਆਤ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵੱਲੋਂ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਕੀਤਾ ਗਿਆ ਡੋਰ ਟੂ ਡੋਰ
Publish Date: Wed, 07 Oct 2026 07:16 PM (IST)
Updated Date: Wed, 07 Oct 2026 07:17 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ ਜਲੰਧਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਰੈਲੀਆਂ ਦੀ ਸਫ਼ਲਤਾ ਤੋਂ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ ਅਨੁਸਾਰ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵੱਲੋਂ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਰੇਲਵੇ ਰੋਡ ’ਤੇ ਮੁਹੱਲਾ ਗੋਬਿੰਦ ਗੜ੍ਹ ਵਿਖੇ ਡੋਰ ਟੂ ਡੋਰ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਤੇ ਇਲਾਕਾ ਨਿਵਾਸੀਆਂ ਨਾਲ ਸਿੱਧਾ ਸੰਪਰਕ ਕਰ ਕੇ ਉਨ੍ਹਾਂ ਦੇ ਵਿਚਾਰ ਤੇ ਮੁੱਦਿਆਂ ਸਬੰਧੀ ਤੇ ਜਨਤਾ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪਰਫਾਰਮਾ ਵੰਡਿਆ ਗਿਆ। ਜਿਸ ਰਾਹੀਂ ਆਮ ਆਦਮੀ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਸਬੰਧੀ ਜਾਣਕਾਰੀ ਹਾਸਲ ਕੀਤੀ ਜਾਵੇਗੀ। ਤੇ ਜਨਤਾ ਦੀ ਭਲਾਈ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਜਾਣਕਾਰੀ ਹਾਸਲ ਕਰ ਕੇ ਨਾਲ ਚੋਣ ਮੈਨੀਫੈਸਟੋ ’ਚ ਦਰਜ ਕੀਤੀ ਜਾਵੇਗੀ। ਇਸ ਮੌਕੇ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਤੇ ਅੰਮ੍ਰਿਤ ਬੀਰ ਸਿੰਘ ਪ੍ਰਧਾਨ ਯੂਥ ਅਕਾਲੀ ਦਲ ਨੇ ਕਿਹਾ ਕਿ ਅਜਿਹੀਆਂ ਜਨ ਸੰਪਰਕ ਗਤੀਵਿਧੀਆਂ ਰਾਹੀਂ ਲੋਕਾਂ ਨਾਲ ਨਿਰੰਤਰ ਸੰਵਾਦ ਕਾਇਮ ਰੱਖਣ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸਬੰਧੀ ਜਾਣਕਾਰੀ ਸੁਖਬੀਰ ਸਿੰਘ ਬਾਦਲ ਦੇ ਧਿਆਨ ’ਚ ਲਿਆਉਣ ਲਈ ਕੰਮ ਕੀਤਾ ਜਾਵੇਗਾ। ਇਸ ਮੌਕੇ ਜਸਬੀਰ ਸਿੰਘ ਵਾਲੀਆ, ਜਸਬੀਰ ਸਿੰਘ ਲਾਡੀ, ਅਰਜਨ ਬਹਿਲ, ਗੁਰਪ੍ਰੀਤ ਸਿੰਘ ਸਚਦੇਵਾ, ਪ੍ਰਮਦੀਪ ਸਿੰਘ ਗੁੰਬਰ, ਗੌਰਵ ਭਗਤ, ਹਰਪ੍ਰੀਤ ਸਿੰਘ ਬਾਂਸਲ, ਅਵਤਾਰ ਸਿੰਘ, ਜਤਿੰਦਰ ਸਿੰਘ, ਰੀਟਾ ਕੌਰ ਤੇ ਇਲਾਕਾ ਨਿਵਾਸੀ ਹਾਜ਼ਰ ਸਨ।