25 ਨੂੰ ਮਨਾਇਆ ਜਾਵੇਗਾ ਜਨਮ ਦਿਹਾੜਾ
ਅੱਪਰਾ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਹਾੜਾ 25 ਅਪ੍ਰੈਲ ਨੂੰ ਮਨਾਇਆ ਜਾਵੇਗਾ
Publish Date: Tue, 21 Apr 2026 06:39 PM (IST)
Updated Date: Tue, 21 Apr 2026 06:43 PM (IST)
ਹਰਜਿੰਦਰ ਸਿੰਘ ਖਾਨਪੁਰ, ਪੰਜਾਬੀ ਜਾਗਰਣ, ਅੱਪਰਾ : ਗ੍ਰਾਮ ਪੰਚਾਇਤ ਅੱਪਰਾ, ਨਗਰ ਨਿਵਾਸੀਆਂ ਤੇ ਸਮੂਹ ਐੱਨਆਰਆਈ ਭਰਾਵਾਂ ਦੇ ਸਹਿਯੋਗ ਨਾਲ ਪੁਰਾਣਾ ਬੱਸ ਅੱਡਾ, ਮੰਡੀ ਰੋਡ ਅੱਪਰਾ ’ਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਹਾੜਾ 25 ਅਪ੍ਰੈਲ ਨੂੰ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਵਿਨੈ ਕੁਮਾਰ ਅੱਪਰਾ ਨੇ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਬੁਲਾਰੇ ਬਾਬਾ ਸਾਹਿਬ ਜੀ ਦੇ ਜੀਵਨ, ਵਿਚਾਰਧਾਰਾ ਤੇ ਫ਼ਲਸਫ਼ੇ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਨਗੇ।