ਜਨਮ ਦਿਹਾੜਾ, ਵਿਸਾਖੀ ਤੇ ਸੰਗਰਾਂਦ ਮਨਾਈ
ਡੇਰਾ ਸੱਚਖੰਡ ਬੱਲਾਂ ਵਿਖੇ ਡਾ. ਬੀਆਰ ਅੰਬੇਡਕਰ ਜੀ ਦਾ ਜਨਮ ਦਿਹਾੜਾ, ਵਿਸਾਖੀ ਤੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ
Publish Date: Tue, 14 Apr 2026 09:04 PM (IST)
Updated Date: Tue, 14 Apr 2026 09:06 PM (IST)

ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਡੇਰਾ ਸੱਚਖੰਡ ਬੱਲਾਂ ਵਿਖੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਬਨਾਰਸ ਦੀ ਸਰਪ੍ਰਸਤੀ ਹੇਠ ਡਾ. ਬੀ ਆਰ ਅੰਬੇਡਕਰ ਜੀ ਦਾ ਜਨਮ ਦਿਹਾੜਾ, ਵਿਸਾਖੀ, ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਗੰਗਾ ’ਚ ਪੱਥਰੀ ਤਾਰਨ ਦਿਵਸ ਤੇ ਵਿਸਾਖ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਇਸ ਮੌਕੇ ਅੰਮ੍ਰਿਤ ਬਾਣੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਜਾਪ ਕੀਤੇ ਗਏ ਤੇ ਕੀਰਤਨੀ ਜਥਿਆਂ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਕੀਰਤਨ ਕੀਤਾ ਗਿਆ। ਇਸ ਮੌਕੇ ਸੰਤ ਨਿਰੰਜਨ ਦਾਸ ਜੀ ਵੱਲੋਂ ਸੰਗਤਾਂ ਨੂੰ ਵਿਸਾਖ ਦਾ ਮਹੱਤਵ ਸਰਵਣ ਕਰਵਾਇਆ ਗਿਆ। ਇਸ ਉਪਰੰਤ ਸੇਵਾਦਾਰ ਮਨਦੀਪ ਦਾਸ ਸਿਰਸਗੜ੍ਹ ਹਰਿਆਣਾ, ਸੰਤ ਪ੍ਰਦੀਪ ਦਾਸ ਕਠਾਰ, ਲੇਖਰਾਜ ਨੂਰਪੁਰ, ਸੰਤ ਪਤਰਮ ਦਾਸ, ਸੇਵਾਦਾਰ ਹਰਦੇਵ ਦਾਸ ਆਦਿ ਵੱਲੋਂ ਸੰਗਤਾਂ ਨੂੰ ਡਾ. ਬੀ ਆਰ ਅੰਬੇਡਕਰ ਜੀ ਦੇ ਜਨਮ ਦਿਹਾੜੇ, ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਗੰਗਾ ’ਚ ਪੱਥਰ ਤਾਰਨ ਦਿਵਸ ਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸਮੂਹ ਸੰਤ ਮਹਾਂਪੁਰਸ਼ਾਂ ਵੱਲੋਂ ਗੁਰਬਾਣੀ ਦੇ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗਿਆਨੀ ਕੁਲਵੰਤ ਸਿੰਘ ਕਜਲਾ, ਬਿਰਦੀ ਬ੍ਰਦਰ ਰਾਏਪੁਰ ਤੇ ਸੰਤ ਸਰਵਣ ਦਾਸ ਪਬਲਿਕ ਸਕੂਲ ਹਦੀਆਬਾਦ ਫਗਵਾੜਾ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਡਾ. ਬਲਵੀਰ ਮੰਨਣ, ਡੇਰਾ ਟਰੱਸਟ ਦੇ ਸਕੱਤਰ ਧਰਮਪਾਲ ਸਿਮਕ, ਟਰੱਸਟੀ ਜੋਗਿੰਦਰਪਾਲ ਆਈਆਰਐੱਸ, ਟਰੱਸਟੀ ਨਿਰੰਜਨ ਦਾਸ ਚੀਮਾ, ਬਾਬਾ ਸੁਖਦੇਵ ਸੁਖੀ ਸਾਬਕਾ ਸਰਪੰਚ ਬੱਲਾਂ, ਸੇਵਾਦਾਰ ਹਰਮੇਸ਼ ਦਾਸ, ਸੇਵਾਦਾਰ ਸ਼ਾਮ ਲਾਲ, ਸੇਵਾਦਾਰ ਬਰਿੰਦਰ ਦਾਸ ਬੱਬੂ, ਸੇਵਾਦਾਰ ਦਵਿੰਦਰ ਕੁਮਾਰ ਰਾਏਪੁਰ, ਨੰਬਰਦਾਰ ਮਨਜੀਤ ਸਿੰਘ ਰਾਏਪੁਰ ਆਦਿ ਵੀ ਹਾਜ਼ਰ ਸਨ। ਇਸ ਮੌਕੇ ’ਤੇ ਸੰਗਤਾਂ ਨੂੰ ਗੁਰੂ ਕੇ ਅਟੁੱਟ ਲੰਗਰ ਵਰਤਾਏ ਗਏ।