ਹੱਕ ਦਿਵਾਉਣ ’ਚ ਡਾ. ਅੰਬੇਡਕਰ ਦਾ ਵੱਡਾ ਯੋਗਦਾਨ : ਮੰਨਣ/ਕੇਪੀ
ਭਾਰਤ ਦੇ ਹਰ ਨਾਗਰਿਕ ਨੂੰ ਬਰਾਬਰਤਾ ਦਾ ਸਤਿਕਾਰ ਦਵਾਉਣ ਲਈ ਡਾ. ਬੀਆਰ ਅੰਬੇਦਕਰ ਦੀ ਵੱਡੀ ਦੇਣ - ਮੰਨਣ, ਕੇਪੀ
Publish Date: Wed, 15 Apr 2026 06:42 PM (IST)
Updated Date: Wed, 15 Apr 2026 06:45 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਕੋਦਰ ਚੌਕ ਵਿਖੇ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਮਨਾਇਆ ਗਿਆ। ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦੇ ਬੁੱਤ ਨੂੰ ਫੁੱਲ ਮਾਲਾ ਪਾਈਆਂ ਤੇ ਲੱਡੂ ਵੰਡੇ ਗਏ। ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਡਕਰ ਨੇ ਮਨੁੱਖ ਦੇ ਜੀਵਨ ਨੂੰ ਮਜ਼ਬੂਤ ਇਰਾਦੇ ਦੀ ਵਿਲੱਖਣ ਪਛਾਣ ਬਣਾਉਣ ਲਈ ਦੇਸ਼ ਦੇ ਸੰਵਿਧਾਨ ਦਾ ਨਿਰਮਾਣ ਕੀਤਾ, ਜਿਨ੍ਹਾਂ ਵੱਲੋਂ ਹਰ ਨਾਗਰਿਕ ਨੂੰ ਬਰਾਬਰ ਦਾ ਅਧਿਕਾਰ ਸਤਿਕਾਰ ਤੇ ਹੱਕ ਹਕੂਕ ਮਿਲਣ ਲਈ ਸਵਿਧਾਨ ’ਚ ਵਿਲੱਖਣ ਸੋਧਾ ਕਰਕੇ ਹਰ ਨਾਗਰਿਕ ਨੂੰ ਬਰਾਬਰ ਰੱਖ ਕੇ ਸਤਿਕਾਰ ਦਿੱਤਾ। ਇਸ ਮੌਕੇ ਮਹਿੰਦਰ ਸਿੰਘ ਕੇਪੀ ਸਾਬਕਾ ਕੈਬਨਿਟ ਮੰਤਰੀ ਨੇ ਕਿਹਾ ਸਮਾਜਿਕ ਨਿਆਂ ਬਰਾਬਰੀ ਤੇ ਮਨੁੱਖ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਡਾ. ਅੰਬੇਦਕਰ ਨੇ ਵੱਡਾ ਰੋਲ ਹਿੰਦੁਸਤਾਨ ਦੇ ਸੰਵਿਧਾਨ ’ਚ ਪਾਇਆ ਹੈ। ਇਸ ਮਹਾਨ ਕਾਰਜ ਲਈ ਐੱਸਸੀ ਵਿੰਗ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਭਜਨ ਲਾਲ ਚੋਪੜਾ ਵੱਲੋਂ ਅਕਾਲੀ ਵਰਕਰਾਂ ਨੂੰ ਵੱਡੀ ਗਿਣਤੀ ’ਚ ਇਕੱਤਰ ਕਰਕੇ ਸਮਾਗਮ ਕਰਾਇਆ ਗਿਆ। ਇਸ ਮੌਕੇ ਮਹਿੰਦਰ ਸਿੰਘ ਕੇਪੀ ਸਾਬਕਾ ਕੈਬਨਿਟ ਮੰਤਰੀ, ਬਲਦੇਵ ਸਿੰਘ ਖਹਿਰਾ ਹਲਕਾ ਇੰਚਾਰਜ ਫਿਲੌਰ, ਰਣਜੀਤ ਸਿੰਘ ਰਾਣਾ ਸੀਨੀਅਰ ਅਕਾਲੀ ਆਗੂ, ਗੁਰਮੀਤ ਸਿੰਘ ਦਾਦੂਵਾਲ ਸੀਨੀਅਰ ਮੀਤ ਪ੍ਰਧਾਨ, ਹਰਿੰਦਰ ਸਿੰਘ ਢੀਂਡਸਾ ਹਲਕਾ ਇੰਚਾਰਜ ਉੱਤਰੀ, ਹਰਜਾਪ ਸਿੰਘ ਸੰਘਾ, ਦਲਜੀਤ ਸਿੰਘ, ਜਗਜੀਤ ਸਿੰਘ ਖਾਲਸਾ, ਪਰਵਿੰਦਰ ਸਿੰਘ ਬਬਲੂ, ਜਥੇਦਾਰ ਅਜੀਤ ਸਿੰਘ ਆਦਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਸ਼ਾਮਲ ਸਨ।