ਬਾਬਾ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਲੋੜ : ਹੁਸ਼ਿਆਰਪੁਰੀ
ਡਾ. ਬੀ ਆਰ ਅਮੇਡਕਰ ਜੀ ਦਾ 135ਵਾਂ ਜਨਮ ਦਿਵਸ ਮਨਾਇਆ ਬਾਬਾ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣਾ ਜਰੂਰੀ - ਹੁਸ਼ਿਆਰਪੁਰੀ
Publish Date: Thu, 23 Apr 2026 09:21 PM (IST)
Updated Date: Thu, 23 Apr 2026 09:25 PM (IST)
ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਐੱਸਸੀਬੀਸੀ ਇੰਪਲਾਈਜ਼ ਯੂਨੀਅਨ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦਾ 135ਵਾ ਜਨਮ ਦਿਹਾੜਾ ਪੰਜਾਬ ਰੋਡਵੇਜ ਜਲੰਧਰ ਦੋ ਡੀਪੂ ਦੀ ਵਰਕਸ਼ਾਪ ’ਚ ਮਨਾਇਆ ਗਿਆ। ਪ੍ਰੋਗਰਾਮ ’ਚ ਮੁਲਾਜ਼ਮਾਂ ਨੇ ਭਾਰੀ ਗਿਣਤੀ ’ਚ ਸ਼ਿਰਕਤ ਕੀਤੀ। ਬਲਜੀਤ ਸਿੰਘ ਹੁਸ਼ਿਆਰਪੁਰੀ (ਪੰਜਾਬ ਪ੍ਰਧਾਨ) ਨੇ ਡਾ. ਭੀਮ ਰਾਓ ਦੇ ਜੀਵਨ 'ਤੇ ਚਾਨਣਾ ਪਾਇਆ ਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਆ। ਡਾ. ਸਾਹਿਬ ਨੇ ਆਪਣਾ ਸਾਰਾ ਜੀਵਨ ਲੋਕ ਭਲਾਈ ਕਾਰਜਾਂ ’ਚ ਬਿਤਾਇਆ। ਉਨ੍ਹਾਂ ਨੇ ਭਾਰਤ ਦਾ ਸੰਵਿਧਾਨ ਲਿਖਿਆ ਜਿਸ ਨੂੰ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ। ਉਨ੍ਹਾਂ ਨੂੰ ਨੌਂ ਭਾਸ਼ਾਵਾਂ ਦਾ ਗਿਆਨ ਸੀ। ਡਾਕਟਰ ਸਾਹਿਬ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਸਨ। ਬਾਅਦ ’ਚ ਉਨਾਂ ਨੂੰ ਭਾਰਤ ਰਤਨ ਨਾਲ ਨਿਵਾਜਿਆ ਗਿਆ। ਉਨ੍ਹਾਂ ਨੇ ਲੋਕਾਂ ਨੂੰ ਪੜ੍ਹੋ, ਜੁੜੋ ਤੇ ਸੰਘਰਸ਼ ਕਰੋ ਦਾ ਨਾਅਰਾ ਦਿੱਤਾ। ਸਾਨੂੰ ਸਾਰਿਆਂ ਨੂੰ ਡਾ. ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਲੋੜ ਹੈ। ਮੀਟਿੰਗ ’ਚ ਸਾਥੀ ਹਾਜ਼ਰ ਸਨ।