- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਦੇ ਗ੍ਰਹਿ ਵਿਖੇ ਡਾ. ਗੁਰਪ੍ਰੀਤ ਕੌਰ ਮਾਨ ਦਾ ਨਿੱਘਾ ਸਵਾਗਤ

ਭਗਵਾਨ ਵਾਲਮੀਕਿ ਜੋਗ ਆਸ਼ਰਮ ਗੁਰੂ ਲਾਲਨਾਥ ਜੀ ਰਹੀਮਪੁਰ ’ਚ ਇਕੱਠ ਨੂੰ ਕੀਤਾ ਸੰਬੋਧਨ
ਮੁੱਖ ਮੰਤਰੀ ਭਗਵੰਤ ਮਾਨ ਦੀ ਥਾਂ ਪੁੱਜੇ ਧਰਮਪਤਨੀ; ਆਗੂਆਂ ਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ
ਧੀਰਜ ਮਰਵਾਹਾ, ਪੰਜਾਬੀ ਜਾਗਰਣ, ਨਕੋਦਰ :
ਹਲਕਾ ਨਕੋਦਰ ਦੀ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਦੇ ਗ੍ਰਹਿ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਦੇ ਪਹੁੰਚਣ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਭਰਵਾਂ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਨਕੋਦਰ ਅਤੇ ਨੂਰਮਹਿਲ ਹਲਕੇ ਦੇ ਸਮੂਹ ਸੀਨੀਅਰ ਆਗੂ ਸਾਹਿਬਾਨ, ਵਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਵਿਧਾਇਕਾ ਦੇ ਗ੍ਰਹਿ ਵਿਖੇ ਕਰੀਬ ਅੱਧਾ ਘੰਟਾ ਰੁਕਣ ਦੌਰਾਨ ਡਾ. ਮਾਨ ਨੇ ਹਲਕਾ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ, ਨਗਰ ਕੌਂਸਲ ਪ੍ਰਧਾਨ ਪ੍ਰਦੀਪ ਸ਼ੇਰਪੁਰ, ਸੀਨੀਅਰ ਆਪ ਆਗੂ ਅਮਿਤ ਆਹੂਜਾ, ਕੌਂਸਲਰ ਮਨੀ ਮਹੇਂਦੂ, ਬਲਾਕ ਪ੍ਰਧਾਨ ਬਲਦੇਵ ਸਹੋਤਾ, ਮਾਰਕੀਟ ਕਮੇਟੀ ਨਕੋਦਰ ਦੇ ਚੇਅਰਮੈਨ ਜਸਵੀਰ ਸਿੰਘ ਧੰਜਲ, ਸੀਨੀਅਰ ਆਗੂ ਸੰਜੀਵ ਆਹੂਜਾ, ਨਰੇਸ਼ ਕੁਮਾਰ, ਮਨਮੋਹਨ ਸਿੰਘ ਟੱਕਰ, ਜਗਰੂਪ ਸਿੰਘ ਅਤੇ ਰਾਕੇਸ਼ ਅਰੋੜਾ ਸਮੇਤ ਸਮੁੱਚੀ ਲੀਡਰਸ਼ਿਪ ਨਾਲ ਇਲਾਕੇ ਦੇ ਵੱਖ-ਵੱਖ ਮੁੱਦਿਆਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਇਸ ਉਪਰੰਤ ਡਾ. ਗੁਰਪ੍ਰੀਤ ਕੌਰ ਮਾਨ ਨਜ਼ਦੀਕੀ ਪਿੰਡ ਰਹੀਮਪੁਰ ਸਥਿਤ ਇਤਿਹਾਸਕ ਭਗਵਾਨ ਵਾਲਮੀਕਿ ਜੋਗ ਆਸ਼ਰਮ ਗੁਰੂ ਲਾਲਨਾਥ ਜੀ ਲਈ ਰਵਾਨਾ ਹੋਏ। ਜ਼ਿਕਰਯੋਗ ਹੈ ਕਿ ਪਹਿਲਾਂ ਉਲੀਕੇ ਪ੍ਰੋਗਰਾਮ ਅਨੁਸਾਰ ਇਸ ਰਾਜ ਪੱਧਰੀ ਸਮਾਗਮ ਵਿੱਚ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕਰਨੀ ਸੀ, ਪਰ ਐਨ ਮੌਕੇ ਰੁਝੇਵਿਆਂ ਕਾਰਨ ਉਹ ਨਹੀਂ ਪਹੁੰਚ ਸਕੇ ਅਤੇ ਉਨ੍ਹਾਂ ਦੀ ਜਗ੍ਹਾ ਉਨ੍ਹਾਂ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਪਹੁੰਚੇ। ਰਹੀਮਪੁਰ ਵਿਖੇ ਪਹੁੰਚ ਕੇ ਉਨ੍ਹਾਂ ਨੇ ਪਵਿੱਤਰ ਅਸਥਾਨ ’ਤੇ ਮੱਥਾ ਟੇਕਿਆ ਅਤੇ ਉਪਰੰਤ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਸੰਗਤ ਨੂੰ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਬਾਰੇ ਚਾਨਣਾ ਪਾਇਆ ।