ਡਾ. ਜਸਵਿੰਦਰ ਸਿੰਘ ਨੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਸੰਭਾਲਿਆ ਅਹੁਦਾ
ਡਾ. ਜਸਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ
Publish Date: Tue, 16 Sep 2025 08:44 PM (IST)
Updated Date: Tue, 16 Sep 2025 08:44 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਡਾ. ਜਸਵਿੰਦਰ ਸਿੰਘ ਨੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਸਟਾਫ਼ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਕਿਸਾਨੀ ਦੇ ਕੰਮ ਨੂੰ ਵੱਧ ਤੋਂ ਵੱਧ ਤਰਜੀਹ ਦਿੱਤੀ ਜਾਵੇ ਤੇ ਫੀਲਡ ’ਚ ਜਾ ਕੇ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਹਾੜ੍ਹੀ ਸੀਜ਼ਨ ਦੌਰਾਨ ਜ਼ਿਲ੍ਹੇ ’ਚ ਕਿਸਾਨਾਂ ਨੂੰ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਕਿਸਮ ਦੇ ਖੇਤੀ ਇਨਪੁਟਸ ਜਿਵੇਂ ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਮੁਹੱਈਆ ਕਰਵਾਈਆਂ ਜਾਣੀਆਂ ਯਕੀਨੀ ਬਣਾਈਆਂ ਜਾਣਗੀਆਂ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਨਾਲ ਸਬੰਧਤ ਕਿਸੇ ਵੀ ਸਮੱਸਿਆ ਸਬੰਧੀ ਉਹ ਦਫ਼ਤਰੀ ਸਮੇਂ ਦੌਰਾਨ ਉਨ੍ਹਾਂ ਨੂੰ ਦਫ਼ਤਰ ਆ ਕੇ ਮਿਲ ਸਕਦੇ ਹਨ। ਇਸ ਮੌਕੇ ਡਿਪਟੀ ਡਾਇਰੈਕਟਰ ਬਾਗਬਾਨੀ ਡਾ.ਨਰਿੰਦਰ ਕਲਸੀ, ਖੇਤੀਬਾੜੀ ਅਫਸਰ ਹੈੱਡਕੁਆਰਟਰ ਸੁਰਜੀਤ ਸਿੰਘ ਤੇ ਸੇਵਾਮੁਕਤ ਮੁੱਖ ਖੇਤੀਬਾੜੀ ਅਫਸਰ ਡਾ. ਜਸਵੰਤ ਰਾਏ ਵੀ ਮੌਜੂਦ ਸਨ।