ਡਾ. ਰਾਣਾ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ
ਲਾਇਲਪੁਰ ਖਾਲਸਾ ਕਾਲਜ ਦੇ ਭੂਗੋਲ ਵਿਭਾਗ ਦੇ ਮੁਖੀ ਡਾ. ਪੂਜਾ ਰਾਣਾ ਸਿੱਖਿਆ ਦੇ ਖੇਤਰ ’ਚ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ
Publish Date: Thu, 29 Jan 2026 07:10 PM (IST)
Updated Date: Thu, 29 Jan 2026 07:13 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਗਣਤੰਤਰ ਦਿਵਸ ਦੇ ਮੌਕੇ ਤੇ ਲਾਇਲਪੁਰ ਖਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਭੂਗੋਲ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਪੂਜਾ ਰਾਣਾ ਨੂੰ ਸਿੱਖਿਆ ਖੇਤਰ ’ਚ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਸਰਕਾਰ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪ੍ਰਦਾਨ ਕੀਤਾ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਵਿਧਾਇਕ ਕਰਤਾਰਪੁਰ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਮੌਜੂਦਗੀ ਨੇ ਇਸ ਪ੍ਰੋਗਰਾਮ ਦੀ ਸ਼ੋਭਾ ਨੂੰ ਹੋਰ ਵਧਾਇਆ। ਇਸ ਮੌਕੇ ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਪ੍ਰੋ. ਡਾ. ਪੂਜਾ ਰਾਣਾ ਦੀਆਂ ਅਕਾਦਮਿਕ ਪ੍ਰਾਪਤੀਆਂ ਤੇ ਸਮਰਪਿਤ ਸੇਵਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਤੇ ਉਨ੍ਹਾਂ ਨੂੰ ਰਸਮੀ ਤੌਰ ਤੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਗਣਿਤ ਵਿਭਾਗ ਦੇ ਮੁਖੀ ਡਾ. ਹਰਜੀਤ ਸਿੰਘ ਵੀ ਮੌਜੂਦ ਸਨ। ਕਾਲਜ ਦੀ ਗਵਰਨਿੰਗ ਕੌਂਸਲ ਤੇ ਕਾਲਜ ਦੇ ਸਮੂਹ ਸਟਾਫ ਵੱਲੋਂ ਡਾ. ਪੂਜਾ ਰਾਣਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਤੇ ਵਧਾਈ ਦਿੱਤੀ।