ਡਾ. ਰਵਜੋਤ ਸਿੰਘ ਨੇ ਮੇਅਰ ਨਾਲ ਦੁੱਖ ਕੀਤਾ ਸਾਂਝਾ
ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਨੇ ਮਠਬ ਵਿਨੀਤ ਧੀਰ ਨਾਲ ਦੁਖ ਸਾਂਝਾ ਕੀਤਾ
Publish Date: Tue, 06 Jan 2026 07:41 PM (IST)
Updated Date: Tue, 06 Jan 2026 07:44 PM (IST)
ਮੇਅਰ ਦੇ ਪਿਤਾ ਦੇ ਜਾਣ ਨਾਲ ਸਮਾਜ ਨੂੰ ਵੀ ਵੱਡਾ ਘਾਟਾ ਪਿਆ
ਪੰਜਾਬੀ ਜਾਗਰਣ ਪ੍ਰਤੀਨਿਧ, ਜਲੰਧਰ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੰਗਲਵਾਰ ਨੂੰ ਮੇਅਰ ਵਨੀਤ ਧੀਰ ਦੇ ਪਿਤਾ ਵਿਨੋਦ ਕੁਮਾਰ ਧੀਰ ਦੇ ਦੇਹਾਂਤ ’ਤੇ ਉਨ੍ਹਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਜਲੰਧਰ ਕੁੰਜ ਸਥਿਤ ਮੇਅਰ ਦੀ ਰਿਹਾਇਸ਼ ਵਿਖੇ ਪਹੁੰਚ ਕੇ ਕੈਬਨਿਟ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸ ਮੌਕੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੀ ਮੌਜੂਦ ਸਨ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਨੋਦ ਕੁਮਾਰ ਧੀਰ ਜੀ ਦੇ ਵਿਛੋੜੇ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਪਿਤਾ ਪਰਿਵਾਰ ਦਾ ਮੁਖੀ ਹੁੰਦਾ ਹੈ, ਜਿਸ ਦੀ ਕਮੀ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ।