ਡਾ. ਸੇਠੀ ਨੇ ਬਰਿੰਦਰ ਪ੍ਰੀਤ ਕੌਰ ਨਾਲ ਕੀਤੀ ਮੁਲਾਕਾਤ ਡਾ. ਸੇਠੀ ਨੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਦੀ ਪਤਨੀ ਬਰਿੰਦਰ ਪ੍ਰੀਤ ਕੌਰ ਨਾਲ ਕੀਤੀ ਮੁਲਾਕਾਤ
Publish Date: Mon, 05 Oct 2026 08:48 PM (IST)
Updated Date: Mon, 05 Oct 2026 08:50 PM (IST)
-ਕਿਹਾ, ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ’ਚ ਕਾਂਗਰਸ ਦੀ ਬਹੁਮਤ ਵਾਲੀ ਸਰਕਾਰ ਬਣੇਗੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸੀਨੀਅਰ ਕਾਂਗਰਸ ਆਗੂ ਤੇ ਨਗਰ ਨਿਗਮ ਕੌਂਸਲਰ ਡਾ. ਜਸਲੀਨ ਸੇਠੀ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਤੇ ਵਿਧਾਇਕ ਪਰਗਟ ਸਿੰਘ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਉਨ੍ਹਾਂ ਦੀ ਪਤਨੀ ਬਰਿੰਦਰ ਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ। ਡਾ. ਜਸਲੀਨ ਸੇਠੀ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੂੰ ਨਵੀਂ ਊਰਜਾ ਤੇ ਮਜ਼ਬੂਤੀ ਮਿਲੇਗੀ ਤੇ ਪਾਰਟੀ ਵਰਕਰ ਪੂਰੀ ਇਕਜੁੱਟਤਾ ਨਾਲ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਾ ਤੇ ਕਾਂਗਰਸ ਦੇ ਸੰਗਠਨ ਨੂੰ ਪਿੰਡ-ਪਿੰਡ ਤੇ ਵਾਰਡ-ਵਾਰਡ ਤੱਕ ਮਜ਼ਬੂਤ ਕਰਨਾ ਪਾਰਟੀ ਦੀ ਤਰਜੀਹ ਹੋਵੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ’ਚ ਨਵਾਂ ਜੋਸ਼ ਪੈਦਾ ਹੋਵੇਗਾ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ’ਚ ਬਹੁਮਤ ਨਾਲ ਸਰਕਾਰ ਬਣਾਏਗੀ। ਇਸ ਮੌਕੇ ਬਰਿੰਦਰ ਪ੍ਰੀਤ ਕੌਰ ਨੇ ਵੀ ਡਾ. ਜਸਲੀਨ ਸੇਠੀ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਤੇ ਵਿਧਾਇਕ ਪਰਗਟ ਸਿੰਘ ਨਾਲ ਜੁੜੇ ਪੁਰਾਣੇ ਤਜਰਬੇ ਤੇ ਯਾਦਗਾਰ ਕਿੱਸੇ ਸਾਂਝੇ ਕੀਤੇ। ਦੋਵਾਂ ਵਿਚਕਾਰ ਪੰਜਾਬ ਕਾਂਗਰਸ, ਸੰਗਠਨ ਨੂੰ ਮਜ਼ਬੂਤ ਕਰਨ ਤੇ ਆਉਣ ਵਾਲੀਆਂ ਸਿਆਸੀ ਸਰਗਰਮੀਆਂ ਸਬੰਧੀ ਵੀ ਸਕਾਰਾਤਮਕ ਵਿਚਾਰ-ਵਟਾਂਦਰਾ ਹੋਇਆ। ਡਾ. ਜਸਲੀਨ ਸੇਠੀ ਨੇ ਕਿਹਾ ਕਿ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣਾ ਪਾਰਟੀ ਲਈ ਇਕ ਮਹੱਤਵਪੂਰਨ ਮੌਕਾ ਹੈ ਤੇ ਹਰ ਕਾਂਗਰਸੀ ਵਰਕਰ ਉਨ੍ਹਾਂ ਦੀ ਅਗਵਾਈ ਹੇਠ ਪੂਰੀ ਮਿਹਨਤ ਤੇ ਇਕਜੁੱਟਤਾ ਨਾਲ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣੇਗਾ।